ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦਾ 1 ਪਾਜੇਟਿਵ ਮਰੀਜ ਹਨ। ਉਹਨਾਂ ਇਹ ਵੀ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2286 ਵੇ ਸੈਪਲ ਲੈਣ ਨਾਲ ਅਤੇ 1342 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਪਾਜੇਟਿਵ ਕੇਸ ਹਨ।ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28681 ਹੈ ਅਤੇ ਬਾਹਰਲੇ ਜਿਲਿਆ ਤੋ 2062 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30743 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 819924 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 790164 ਸੈਪਲ ਨੈਗਟਿਵ ਹਨ ।
ਜਦ ਕਿ 1637 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1249 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ 18 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29744 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।