ਭਾਈ ਇੰਦਰਜੀਤ ਦਾ ਸ਼ਬਦ “ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ” ਕੀਤਾ ਰਿਲੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਵਲੋਂ ਸੰਤ ਬਾਬਾ ਸੇਵਾ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਇੰਦਰਜੀਤ ਸਿੰਘ ਸੋਹਾਣਾ ਵਾਲਿਆਂ ਦੇ ਜਥੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਇਨ ਕੀਤਾ ਗਿਆ ਸ਼ਬਦ “ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ” ਗੁਰਬਾਣੀ ਕੀਰਤਨ ਦੀ ਨਾਮਵਰ ਕੰਪਨੀ ਹਰਿਜਸ ਰਿਕਾਰਡਜ਼ ਪਟਿਆਲਾ ਵਲੋਂ ਰਿਲੀਜ਼ ਕਰਨ ਲਈ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ।

Advertisements

ਇਸ ਸਮਾਗਮ ਵਿੱਚ ਭਾਈ ਜਸਵੀਰ ਸਿੰਘ ਭਟੋਲੀਆਂ ਵਾਲੇ, ਭਾਈ ਦਲਜੀਤ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਗੁਰਪ੍ਰੀਤ ਸਿੰਘ ਕੰਧਾਲਾ ਜੱਟਾਂ ਵਾਲੇ, ਭਾਈ ਜਸਵਿੰਦਰ ਸਿੰਘ ਦਸੂਹਾ ਵਾਲੇ, ਭਾਈ ਧਨਵੰਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਾਲੇ, ਭਾਈ ਸੁਖਵੀਰ ਸਿੰਘ ਗੜ੍ਹਦੀਵਾਲਾ ਵਾਲੇ ਦੇ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਭਾਈ ਇੰਦਰਜੀਤ ਸਿੰਘ, ਭਾਈ ਮਨਪ੍ਰੀਤ ਸਿੰਘ ਸੋਹਾਣਾ ਵਾਲਿਆਂ ਦੇ ਜਥੇ ਵਲੋਂ “ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ” ਸ਼ਬਦ ਦਾ ਗਾਇਨ ਕੀਤਾ ਗਿਆ। ਇਸ ਸਮੇਂ ਸੰਤ ਬਾਬਾ ਸੇਵਾ ਸਿੰਘ ਜੀ, ਮਾਸਟਰ ਹਰਪਾਲ ਸਿੰਘ ਅਤੇ ਸਮੂਹ ਜਥਿਆਂ ਵੱਲੋਂ ਸ਼ਬਦ “ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ” ਦਾ ਪੋਸਟਰ ਅਤੇ ਸ਼ਬਦ ਨੂੰ ਇੰਟਰਨੈੱਟ ਸੋਸ਼ਲ ਮੀਡੀਆ ਤੇ ਰਿਲੀਜ਼ ਕੀਤਾ ਗਿਆ। ਇਸ ਸਮੇਂ ਮੰਚ ਸੰਚਾਲਨ ਦੀ ਸੇਵਾ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਬਾਖੂਬੀ ਨਿਭਾਈ ।

LEAVE A REPLY

Please enter your comment!
Please enter your name here