ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕਰਨਲ ਦਲਵਿੰਦਰ ਸਿੰਘ

ਜਲੰਧਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਭਾਗ ਦੇ ਸਹਿਯੋਗ ਨਾਲ 7ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਰਨਲ ਦਲਵਿੰਦਰ ਸਿੰਘ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਨੇ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਗਾ ਰੋਜ਼ਗਾਰ ਮੇਲੇ ਤਹਿਤ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਸ ਦਾ ਲਾਭ ਉਠਾਉਣ।

Advertisements

ਉਨ੍ਹਾਂ ਅਗੇ ਦੱਸਿਆ ਕਿ 09 ਸਤੰਬਰ ਨੂੰ ਗੁਰੂ ਨਾਨਕ ਕਾਲਜ (ਲੜਕੀਆਂ) ਨਕੋਦਰ, 10 ਸਤੰਬਰ ਨੂੰ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਜਲੰਧਰ, 13 ਸਤੰਬਰ ਨੂੰ ਸੀ.ਟੀ.ਗਰੁੱਪ ਆਫ਼ ਇੰਸਟੀਚਿਊਟ,ਸ਼ਾਹਪੁਰ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੋਗਪੁਰ ਦੇ ਦਫ਼ਤਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾ ਰੋਜ਼ਗਾਰ ਮੇਲਿਆਂ ਵਿੱਚ ਭਾਰਤ ਦੀਆਂ ਪ੍ਰਸਿੱਧ ਮਲਟੀ ਨੈਸ਼ਨਲ ਕੰਪਨੀਆਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਨੁਮਾਇੰਦੇ ਬਲਦੇਵ ਸਿੰਘ ਮੋਬਾਇਲ ਨੰਬਰ 94637-90866, ਜਸਵਿੰਦਰ ਸਿੰਘ ਮੋਬਾਇਲ ਨੰਬਰ 83605-13512 ਅਤੇ ਹਰਭਜਨ ਸਿੰਘ ਮੋਬਾਇਲ ਨੰਬਰ 94653-29599 ਵੀ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਇਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।  

LEAVE A REPLY

Please enter your comment!
Please enter your name here