ਗੋਲਡ ਤੇ ਸਿਲਵਰ ਮੈਡਲ ਜਿੱਤਣ ਵਾਲੇ ਕਪੂਰਥਲਾ ਦੇ ਖਿਲਾੜੀਆਂ ਨੂੰ ਰਾਜੀਵ ਵਾਲੀਆ ਨੇ ਕੀਤਾ ਸਨਮਾਨਿਤ

ਕਪੂਰਥਲਾ(ਦ ਸਟੈਲਰ ਨਿਊਜ਼)। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਪ੍ਰਤਿਭਾ ਦੀ ਘਾਟ ਨਹੀਂ ਹੁੰਦੀ ਸਗੋਂ ਉਨ੍ਹਾਂ ਨੂੰ ਸਹੀ ਸੇਧ ਦੇ ਕੇ ਮੌਕੇ ਪ੍ਰਦਾਨ ਕਰਨ ਦੀ ਜ਼ਰੂਰਤ ਹੁੰਦੀ ਹੈ ਅਤੇ ਇਨ੍ਹਾਂ ਬੱਚਿਆਂ ਨੇ ਮਿਲੇ ਮੌਕਿਆਂ ਦਾ ਸਹੀ ਇਸਤੇਮਾਲ ਕਰਦੇ ਹੋਏ ਹਰੇਕ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਸਪੋਰਟਸ ਸੇਲ ਦੇ ਪੰਜਾਬ ਪ੍ਰਧਾਨ ਰਾਜੀਵ ਵਾਲੀਆ ਨੇ ਵਿਰਾਸਤੀ ਸ਼ਹਿਰ ਕਪੂਰਥਲਾ ਦੇ ਹੋਣਹਾਰ ਖਿਲਾੜੀਆਂ ਹਸ਼ਿਤ ਬਠਲਾ,ਲਵਕੁਸ਼ ਕੁਮਾਰ,ਸ਼ਾਹੀਲ ਕੁਮਾਰ ਵਲੋਂ ਉੱਤਰ ਪ੍ਰਦੇਸ਼ ਵਿਚ ਹੋਏ ਖੇਡ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਤੇ ਸਿਲਵਰ ਮੈਡਲ ਜਿੱਤ ਕੇ ਕਪੂਰਥਲਾ ਦਾ ਨਾਮ ਰੋਸ਼ਨ ਕਰਨ ਦੀ ਖੁਸ਼ੀ ਵਿਚ ਸਨਮਾਨਿਤ ਕਰਦੇ ਹੋਏ ਕੀਤਾ।ਇਸ ਮੌਕੇ ਬੋਲਦਿਆਂ ਰਾਜੀਵ ਵਾਲੀਆ ਨੇ ਦੱਸਿਆ ਕਿ ਇਹ ਕਪੂਰਥਲਾ ਅਤੇ ਸਾਰੇ ਪੰਜਾਬ ਵਾਸੀਆਂ ਵਾਸਤੇ ਬੜੇ ਮਾਣ ਦੀ ਗੱਲ ਹੈ ਕਿ ਕਪੂਰਥਲਾ ਦੇ ਬੱਚੀਆਂ ਨੇ ਗੋਲਡ ਮੈਡਲ ਤੇ ਸਿਲਵਰ ਮੈਡਲ ਜਿੱਤਿਆ ਹੈ।ੳਨਾਂ ਕਿਹਾ ਕਿ ਇਹ ਇਨ੍ਹਾਂ ਬੱਚੀਆਂ ਦੀ ਲਗਨ ਅਤੇ ਮਿਹਨਤ ਦਾ ਹੀ ਨਤੀਜਾ ਹੈ ਕਿ ਇਹ ਇਸ ਮੁਕਾਮ ਤੱਕ ਪਹੁੰਚੇ ਹਨ।

Advertisements

ੳਨਾਂ ਕਿਹਾ ਕਿ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੇਨਤੀ ਕੀਤੀ ਕਿ ਉਹ ਨਸ਼ਾ ਛੱਡ ਕੇ ਖੇਡਾਂ ਵੱਲ ਦੇਣ ਧਿਆਨ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਵਿੱਚ ਆਪਣਾ ਯੋਗਦਾਨ ਪਾਉਣ।ਰਾਜੀਵ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਮਾੜੀਆਂ ਅਲਾਮਤਾਂ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਸਮੇਂ ਦੀ ਲੋੜ ਹੈ।ਨੌਜਵਾਨ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈ ਕੇ ਹੀ ਸਹੀ ਦਿਸ਼ਾ ਅਤੇ ਚੰਗੇ ਰਾਸਤੇ ਤੇ ਚੱਲ ਸਕਦੇ ਹਨ।ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਹਰ ਬਲਾਕ ਵਿਚ ਖੇਡ ਮੈਦਾਨ ਬਣਾਏ ਜਾਣ ਦੇ ਯਤਨਾ ਸਦਕਾ ਪੰਜਾਬ ਦੇ ਨੌਜਾਵਨਾਂ ਨੂੰ ਇਕ ਸਹੀ ਸੇਧ ਮਿਲੇਗੀ ਤੇ ਉਹ ਨਸ਼ਾ ਵਰਗੀਆ ਮਾੜੀਆਂ ਅਲਾਮਤਾਂ ਨੂੰ ਛੱਡ ਰੋਜਾਨਾਂ ਖੇਡ ਮੈਦਾਨਾਂ ਵਿਚ ਆ ਕੇ ਸਮਾਂ ਬਿਤਾਉਣਗੇ।

ਜਿਸ ਨਾਲ ਸਰੀਰਕ ਵਿਕਾਸ ਦੇ ਨਾਲ ਨਾਲ ਆਪਸੀ ਸਾਂਝ ਵੱਧਦੀ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਚੋਣਾ ਦੌਰਾਨ ਰਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਦਿਆ ਹੋਇਆ ਪੰਜਾਬ ਦੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆ ਨੂੰ ਤਿਆਗ ਕੇ ਤੰਦਰੁਸਤੀ ਦਾ ਖਿਆਲ ਰੱਖਣ ਲਈ ਪ੍ਰੇਰਿਤ ਹੋ ਸਕਣ।ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਇੰਟਰਨੈਸ਼ਨਲ ਪਲੇਅਰ ਕੁਲਵਿੰਦਰ ਸਿੰਘ ਮਾਨ,ਭਜਨ ਸਿੰਘ ਰੋਹਿਤ ਆਦਿ ਹਾਜਰ ਸਨ।

LEAVE A REPLY

Please enter your comment!
Please enter your name here