ਸ਼ਾਰਟ ਸਰਕਟ ਨਾਲ ਅੱਗ ਲੱਗਣ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨਭੇਂਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਥਾਣਾ ਮੇਹਟੀਆਣਾ ਦੇ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ ਉਸ ਸਮੇਂ ਸਥਿਤੀ ਤਨਾਅਪੂਰਨ ਬਣ ਗਈ ਜਦੋਂ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਤੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਬਚਨ ਸਿੰਘ ਜਦੋਂ ਜ਼ਿੰਦਾ ਖੋਲ੍ਹ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਗਏ ਤਾਂ ਉਨ੍ਹਾਂ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋ ਚੁੱਕਾ ਸੀ।

Advertisements

ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ ਅਤੇ ਸੀਸੀਟੀਵੀ ਕੈਮਰਿਆਂ ਤੋਂ ਪਤਾ ਲੱਗਿਆ ਕੀ 2 ਵੱਜ ਕੇ ਅੱਠ ਮਿੰਟ ਤੇ ਪੱਖੇ ਵਿਚੋਂ ਚਿੰਗਿਆੜੀ ਨਿਕਲੀ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉਪਰ ਜਾ ਡਿਗੀ ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਕੀ ਅਤੇ ਰੁਮਾਲੇ ਅਗਨ ਭੇਟ ਹੋ ਗਏ ਸਨ । ਇਸ ਮੌਕੇ ਸਮਾਜ ਸੇਵਕ ਮੈਡਮ ਰੁਪਿੰਦਰ ਕੌਰ ਹਰਖੋਵਾਲ ਵੀ ਮੌਕੇ ਤੇ ਪਹੁੰਚ ਗਏ ਜਿਨ੍ਹਾਂ ਨੇ ਇਸ ਹੋਈ ਘਟਨਾ ਦਾ ਜਾਇਜ਼ ਲਿਆ । ਇਸ ਮੌਕੇ ਥਾਣਾ ਮੇਹਟੀਆਣਾ ਦੀ ਪੁਲਸ ਵੀ ਭਾਰੀ ਫੋਰਸ ਨਾਲ ਮੌਕੇ ਤੇ ਪਹੁੰਚ ਗਈ।

LEAVE A REPLY

Please enter your comment!
Please enter your name here