ਮੁੱਖ ਮੰਤਰੀ ਨੇ ਹਲਕਾ ਚੱਬੇਵਾਲ ਵਿੱਚ ਡਾ.ਬੀ.ਆਰ ਅੰਬੇਡਕਰ ਦੇ ਨਾਂ ਤੇ ਰੱਖਿਆ ਕਾਲਜ ਦਾ ਨੀਂਹ ਪੱਥਰ

ਹੁਸ਼ਿਆਰਪੁਰ( ਦ ਸਟੈਲਰ ਨਿਊਜ਼), ਜੋਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲਾ ਨਵਾਸ਼ਹਿਰ ਵਿੱਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਤੋ ਬਾਅਦ ਹੁਸ਼ਿਆਰਪੁਰ ਪਹੁੰਚੇ । ਜਿਸ ਦੋਰਾਨ ਉਨਾਂ ਨੇ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿੱਚ ਕਾਲਜ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਦੌਰਾਨ ਉਹਨਾ ਨੇ ਬੇਜ਼ਮੀਨੇ ਖੇਤ ਮਜ਼ਦੂਰਾ ਨੂੰ ਕਰਜ਼ਾ ਮੁਆਫੀ ਦੇ ਚੈੱਕ ਵੀ ਵੰਡੇ। ਇਸ ਮੌਕੇ ਕਾਲਜ ਦਾ ਨਾਂ ਡਾ. ਬੀ.ਆਰ ਅੰਬੇਡਕਰ ਦੇ ਨਾਂ ਤੇ ਰੱਖਿਆ ਗਿਆ। ਇਸ ਦੋਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਂਨਾ ਨੂੰ ਅਪੀਲ ਕੀਤੀ ਕਿ ਕਿਸਾਨ ਦਿੱਲੀ ਜਾ ਕੇ ਲੜਾਈ ਨਾ ਲੜਨ, ਜਿਸ ਦੋਰਾਨ ਪੰਜਾਬ ਵਿੱਚ ਧਰਨਿਆ ਦੇ ਦੋਰਾਨ ਕਾਫੀ ਨੁਕਸਾਨ ਹੋ ਰਿਹਾ ਹੈ।

Advertisements

ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਕਈ ਸਾਰੀਆ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ। ਇਸਦੇ ਨਾਲ ਹੀ ਉਹਨਾ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਕਰੀਬ 113 ਥਾਵਾਂ ਤੇ ਧਰਨੇ ਚੱਲ ਰਹੇ ਹਨ ਅਤੇ ਉਨਾ ਨੇ ਕਿਹਾ ਕਿ ਮੇਰੀ ਕਿਸਾਨਾ ਨੂੰ ਅਪੀਲ ਹੈ ਕਿ ਧਰਨਿਆ ਨੂੰ ਬੰਦ ਕੀਤਾ ਜਾਵੇ, ਤਾਂ ਜੋ ਪੰਜਾਬ ਦੀ ਆਰਥਿਕ ਵਿਵਸਥਾ ਨੂੰ ਬਚਾਇਆ ਜਾ ਸਕੇ। ਉਨਾ ਨੇ ਕੇਂਦਰ ਸਰਕਾਰ ਤੇ ਆਰੋਪ ਲਗਾਉਦੇ ਹੋਏ ਕਿਹਾ ਕਿ ਪਹਿਲਾ ਵੀ ਕੇਂਦਰ ਸਰਕਾਰ 127 ਵਾਰ ਸੰਵਿਧਾਨ ਵਿੱਚ ਸੋਧ ਹੋ ਚੁੱਕੀ ਹੈ ਅਤੇ ਹੁਣ ਵੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ 128ਵੀਂ ਵਾਰ ਸੰਵਿਧਾਨ ਵਿੱਚ ਸੋਧ ਕਰ ਸਕਦੀ ਹੈ।

LEAVE A REPLY

Please enter your comment!
Please enter your name here