ਵਿਧਾਇਕ ਪਰਮਿੰਦਰ ਪਿੰਕੀ ਨੇ ਭਾਈ ਮਰਦਾਨਾ ਯਾਦਗਾਰ ਸੁਸਾਇਟੀ ਨੂੰ 2 ਲੱਖ ਦਾ ਚੈੱਕ ਸੌਂਪਿਆ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਭਾਈ ਮਰਦਾਨਾ ਯਾਦਗਾਰ ਸੁਸਾਇਟੀ ਨੂੰ ਨਵੀਨੀਕਰਨ ਲਈ 2 ਲੱਖ ਦਾ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਜ਼ੀਰਾ ਤੋਂ ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਅਟਾਰੀ, ਬਲਾਕ ਸੰਮਤੀ ਦੇ ਚੇਅਰਮੈਨ ਸ. ਬਲਵੀਰ ਸਿੰਘ ਬਾਠ, ਪਲਾਨਿੰਗ ਬੋਰਡ ਦੇ ਚੇਅਰਮੈਨ ਗੁਲਜ਼ਾਰ ਸਿੰਘ, ਐਮ ਸੀ ਕਸ਼ਮੀਰ ਸਿੰਘ ਭੁੱਲਰ ਤੇ ਧਰਮਜੀਤ ਸਿੰਘ ਗਿਆਨ ਹੋਂਡਾ ਵੀ ਮੌਜੂਦ ਸਨ  ।

Advertisements

ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਸ ਰਾਸ਼ੀ ਨੂੰ ਭਾਈ ਮਰਦਾਨਾ ਸੁਸਾਇਟੀ ਦੇ ਹਾਲ ਦੇ ਨਵੀਨੀਕਰਨ ਅਤੇ ਮੁਰੰਮਤ ਲਈ ਵਰਤਿਆ ਜਾਵੇਗਾ। ਉਨ੍ਹਾਂ ਨੇ ਸ. ਪਰਮਿੰਦਰ ਸਿੰਘ ਪਿੰਕੀ ਦੁਆਰਾ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਇਸ ਮੌਕੇ ਭਾਈ ਮਰਦਾਨਾ ਸੁਸਾਇਟੀ ਦੇ ਮੀਤ ਪ੍ਰਧਾਨ ਸੋਹਣ ਸਿੰਘ, ਜਨਰਲ ਸਕੱਤਰ ਜਤਿੰਦਰ ਸਿੰਘ ਅਤੇ ਖਜ਼ਾਨਚੀ ਮੋਹਨ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here