ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਸੰਦਾ ਦੀ ਵਰਤੋਂ ਕਰ ਕੇ ਪਰਾਲੀ ਦਾ ਕਰ ਸਕਦੇ ਹਨ ਨਿਪਟਾਰਾ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਸਹੀ ਢੰਗ ਨਾਲ ਨਿਪਟਾਰਾ ਕਰ ਸਕਦੇ ਹਨ, ਇਸ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਵੀ ਬੱਚੇਗਾ। ਇਹ ਵਿਚਾਰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਪਰਾਲੀ ਨੂੰ ਅੱਗ ਨਾਲ ਲਗਾਉਣ ਸਬੰਧੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰਗਟ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ/ਸੋਸਾਇਟੀਆਂ ਵੱਲੋਂ ਛੋਟੇ ਤੇ ਮਾਰਿਜਨਲ ਕਿਸਾਨਾਂ ਨੂੰ 80 ਫੀਸਦੀ ਸਬਸਿਡੀ ਤੇ ਸੰਦ ਮੁਹੱਈਆ ਕਰਵਾਏ ਜਾਂਦੇ ਹਨ ਇਸ ਤੋਂ ਇਲਾਵਾ ਕੋਈ ਵੀ ਚਾਰਜ ਨਹੀਂ ਕੀਤਾ ਜਾਂਦਾ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਦੀ ਸਹੂਲਤ ਵਾਸਤੇ ਖੇਤਾਂ ਵਿਚ ਪਰਾਲੀ ਦੇ ਪ੍ਰਬੰਧਨ ਲਈ ਸੁਪਰਸੀਡਰ, ਹੈਪੀਸੀਡਰ, ਸੁਪਰ ਐਸਐਮਐਸ, ਵੱਧ ਤਰਜੀਹ ਵਾਲੀ ਮਸ਼ੀਨਰੀ ਨਾਲ ਹਾਈਡਰੋਲਿਕ ਰਿਵਰਸੀਬਲ, ਐਮਬੀ-ਪਲੌਅ ਮਸ਼ੀਨਾਂ ਅਤੇ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰੋਪ ਰੀਪਰ ਆਦਿ ਮਸ਼ੀਨਾ ਅਤੇ ਖੇਤ ਤੋਂ ਬਾਅਦ ਦੇ ਪ੍ਰਬੰਧਨ ਲਈ ਬੇਲਰ ਅਤੇ ਰੇਕ ਮਸ਼ੀਨਾਂ ਵਰਤੋਂ ਵਿਚ ਲਿਆਈਆਂ ਜਾ ਸਕਦੀਆਂ ਹਨ।

Advertisements

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਕਿਸਾਨ ਬਿਨ੍ਹਾਂ ਸੁਪਰ ਐਸਐਮਐਸ ਤੋਂ ਕੰਬਾਇਨ ਨਾ ਚਲਾਏ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਾਹ ਦੀਆਂ ਬਿਮਾਰੀਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਹੀ ਕਈ ਵਾਰ ਅੱਗ ਦੇ ਧੂੰਏਂ ਕਾਰਨ ਸੜਕੀ ਹਾਦਸੇ ਵੀ ਵਾਪਰਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਸ੍ਰ: ਹਰਦੇਵ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here