ਜਿਲੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ਼

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ 1 ਪਾਜੇਟਿਵ ਮਰੀਜ ਹਨ। ਉਹਨਾਂ ਇਹ ਵੀ ਦੱਸਿਆ ਕਿ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2259 ਸੈਪਲ ਲੈਣ  ਨਾਲ ਅਤੇ 2501 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਪਾਜੇਟਿਵ ਕੇਸ ਮਿਲਿਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28685 ਹੈ ਅਤੇ ਬਾਹਰਲੇ ਜਿਲਿਆ  ਤੋ 2062 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30747 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 837540 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 807640 ਸੈਪਲ  ਨੈਗਟਿਵ ਹਨ । ਜਦ ਕਿ 1773 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  6 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29760 ਹੈ । 

LEAVE A REPLY

Please enter your comment!
Please enter your name here