ਬੀਜੇਪੀ ਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਪਰਿਵਾਰ ਆਪਣੇ ਸਮਰੱਥਕਾਂ ਨਾਲ ਕਾਂਗਰਸ ਚ ਹੋਏ ਸ਼ਾਮਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਫਿਰੋਜ਼ਪੁਰ ਵਿੱਚ ਬੀਜੇਪੀ ਤੇ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਜਦੋਂ ਬੀਜੇਪੀ ਤੇ ਆਮ ਆਦਮੀ ਪਾਰਟੀ ਦੇ ਦੋ ਵਿਅਕਤੀ ਆਪਣੇ ਪਰਿਵਾਰਾਂ ਤੇ ਸਮਰੱਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਏ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸ੍ਰ. ਪਾਲਾ ਸਿੰਘ ਐੱਮ.ਸੀ. ਇਲੈਕਸ਼ਨ 2021 ਵਿੱਚ ਵਾਰਡ:33 ਤੋਂ ਅਤੇ ਬੀਜੇਪੀ ਪਾਰਟੀ ਦੇ ਸੁਦੇਸ਼ ਕੁਮਾਰ ਸ਼ਸ਼ੀ ਐੱਮ.ਸੀ ਇਲੈਕਸ਼ਨ 2015 ਵਿੱਚ ਵਰਡ ਨੂੰ 2 ਜੋ ਕਿ ਹੁਣ 32 ਹੈ ਤੋਂ ਉਮੀਦਵਾਰ ਖੜ੍ਹੇ ਸਨ, ਆਪਣੇ ਪਰਿਵਾਰਾਂ ਤੇ ਸਮਰੱਥਕਾ ਸਮੇਤ ਆਪਣੀਆਂ ਪਾਰਟੀਆਂ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ। ਸ੍ਰ. ਪਾਲਾ ਸਿੰਘ ਅਤੇ ਸੁਦੇਸ਼ ਕੁਮਾਰ ਸ਼ਸ਼ੀ ਸਮੇਤ ਫੂਡ ਐਂਡ ਅਲਾਇਡ ਯੂਨੀਅਨ ਦੇ ਚੌਧਰੀ ਜਗਤਾਰ ਸਿੰਘ, ਕੇਵਲ ਕ੍ਰਿਸ਼ਨ, ਮੋਨੂੰ ਮਸੀਹ, ਸੂਬਾ ਕੰਡਿਆਰਾ, ਸਤਪਾਲ, ਤੇਜ਼ੀ, ਦਰਸ਼ਨ ਨੀਲੂ ਆਦਿ ਨੇ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਦੱਸਿਆ ਕਿ ਉਹ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।

Advertisements

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ 2017 ਤੱਕ ਕਈ ਮਨਿਸਟਰ ਤੇ ਐੱਮ. ਐੱਲ ਏ ਆਏ ਪਰ ਫਿਰੋਜ਼ਪੁਰ ਦਾ ਇੰਨਾ ਵਿਕਾਸ ਕਿਸੇ ਹੋਰ ਨੇ ਨਹੀਂ ਕਰਵਾਇਆ ਜਿੰਨਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੇ ਆਪਣੇ 4 ਸਾਲਾਂ ਦੇ ਕਾਰਜਕਾਲ ਵਿੱਚ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫਿਰੋਜ਼ਪੁਰ ਨਾਲੋਂ ਪਿਛੜਾ ਸਬਦ ਉਤਾਰ ਦਿੱਤਾ ਹੈ ਤੇ ਇਹ ਵਿਧਾਇਕ ਹੀ ਫਿਰੋਜ਼ਪੁਰ ਨੂੰ ਤਰੱਕੀ ਦੀਆਂ ਰਾਹਾਂ ਤੇ ਲੈ ਕੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅੱਜ ਆਪਣੇ ਆਪ ਵਿੱਚ ਬਹੁਤ ਰਾਹਤ ਮਹਿਸੂਸ ਕਰ ਰਹੇ ਕਿਉਂਕਿ ਸਾਨੂੰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ  ਉਨ੍ਹਾਂ ਦੀ ਪਤਨੀ ਸ੍ਰੀਮਤੀ ਇੰਦਰਜੀਤ ਕੌਰ ਖੋਸਾ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਰਿਹਾ ਹੈ।

ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਪਤਨੀ ਇੰਦਰਜੀਤ ਕੌਰ ਖੋਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਪਰਿਵਾਰਾਂ ਨੂੰ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਹਰੇਕ ਵਿਕਾਸ ਦੇ ਕੰਮ ਤੁਹਾਨੂੰ ਨਾਲ ਲੈ ਕੇ ਕੀਤੇ ਜਾਣਗੇ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਲਕੇ ਦੇ ਲੋਕ ਫਿਰੋਜ਼ਪੁਰ ਨੂੰ ਵਿਕਾਸ ਤੇ ਤਰੱਕੀ ਦੀਆਂ ਰਾਹਾਂ ਤੇ ਵੱਧਦਾ ਦੇਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਸਾਰਿਆਂ ਨੂੰ ਇੱਕਜੁਟ ਹੋ ਕੇ ਵਿਧਾਇਕ ਪਿੰਕੀ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਰਾਜਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here