Tuesday, October 13, 2026
Home Chandigarh ਵਿਜੀਲੈਂਸ ਵੱਲੋਂ ਕਾਨੂੰਗੋ ਓਮ ਪ੍ਰਕਾਸ਼ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵੱਲੋਂ ਕਾਨੂੰਗੋ ਓਮ ਪ੍ਰਕਾਸ਼ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਨਵਾਂਸ਼ਹਿਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਵੱਲੋਂ ਕਾਨੂੰਗੋ  ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵੱਲੋਂ ਕਾਨੂੰਗੋ ਨੂੰ ਸ਼ਿਕਾਇਤਕਰਤਾ ਗੁਰਮੁੱਖ ਸਿੰਘ ਪਿੰਡ ਮਾਹਲ ਖੁਰਦ, ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸਦੇ ਨੰਬਰਦਾਰੀ ਸੰਬੰਧੀ ਕੇਸ ਵਿੱਚ ਪੜਤਾਲੀਆ ਰਿਪੋਰਟ ਭੇਜਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਨਾਂ ਦੱਸਿਆ ਕਿ ਉਹ ਦੋਸ਼ੀ ਕਾਨੂੰਗੋ ਨੂੰ ਪਹਿਲਾਂ ਹੀ 15,000 ਅਦਾ ਕਰ ਚੁੱਕਾ ਹੈ ਅਤੇ ਉਸ ਵਲੋਂ 5000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ। 

Advertisements

ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜਮ ਕਾਨੂੰਗੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

———

LEAVE A REPLY

Please enter your comment!
Please enter your name here