ਜਨਤਾ ਕਾਲਜ ਕਰਤਾਰਪੁਰ ਵਿਖੇ ਰੋਜ਼ਗਾਰ ਮੇਲਾ 15 ਸਤੰਬਰ ਨੂੰ

ਜਲੰਧਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ 15 ਸਤੰਬਰ ਨੂੰ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਨਤਾ ਕਾਲਜ ਕਰਤਾਰਪੁਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇਸ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ।    ਉਨ੍ਹਾਂ ਦੱਸਿਆ ਕਿ ਦੱਸਵੀਂ/ ਬਾਰ੍ਹਵੀਂ/ ਆਈ.ਟੀ.ਆਈ./ਡਿਪਲੋਮਾ ਹੋਲਡਰ/ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਰੱਖਣ ਵਾਲੇ ਨੌਜਵਾਨ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਸਕਦੇ ਹਨ।

Advertisements

ਸ਼੍ਰੀ ਥੋਰੀ ਨੇ ਕਿਹਾ ਕਿ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਸਵੈ ਨਿਰਭਰ ਬਣਾਉਣ ਵਿੱਚ ਬੇਹੱਦ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਇਹ ਮੇਲੇ ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਕੜੀ ਦਾ ਕੰਮ ਕਰਦੇ ਹਨ, ਜਿਨ੍ਹਾਂ ਰਾਹੀਂ ਜਿਥੇ ਨੌਜਵਾਨਾਂ ਨੂੰ ਆਪਣੀ ਯੋਗਤਾ ਤੇ ਪਸੰਦ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਉਥੇ ਕੰਪਨੀਆਂ ਵੀ ਆਪਣੀ ਲੋੜ ਅਨੁਸਾਰ ਕਿਰਤ ਸ਼ਕਤੀ ਦੀ ਚੋਣ ਕਰ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here