ਝੋਨੇ ਦੀ ਪਰਾਲੀ ਦੇ ਸਹੀ ਨਿਪਟਾਰੇ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ ( ਦ ਸਟੈਲਰ ਨਿਊਜ਼): ਜ਼ਿਲ੍ਹੇ ‘ਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਲਈ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਵੱਖ ਵੱਖ ਗਤੀਵਿਧੀਆਂ ਕਰ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ ਉਥੇ ਹੀ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ਤੇ ਮਸ਼ੀਨਰੀ ਮੁਹਈਆ ਕਰਵਾਉਣ ਆਦਿ ਬਾਰੇ ਵੀ ਦੱਸਿਆ ਜਾਵੇਗਾ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਿੱਤੀ।

Advertisements

ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਵੱਖ ਵੱਖ ਮਸ਼ੀਨਾਂ ਜਿਵੇ ਕਿ  ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲੋਅ, ਹੈਪੀ ਸੀਡਰ, ਸੁਪਰ ਐਸ.ਐਮ.ਐਸ ਆਦਿ ਮਸ਼ੀਨਾ ਉਪਲੱਬਧ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਨਿਪਟਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਨਿਪਟਾਰੇ ਸਬੰਧੀ ਜਾਣਕਾਰੀ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਤੇ ਬਲਾਕ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਸਹੀ ਨਿਪਟਾਰਾ ਕਰਨ ਇਸ ਨਾਲ ਇੱਕ ਤਾਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ।

LEAVE A REPLY

Please enter your comment!
Please enter your name here