ਜਿਲੇ ਵਿੱਚ ਕੋਵਿਡ-19 ਦੇ 5 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  05 ਪਾਜੇਟਿਵ ਮਰੀਜ ਹਨ।  ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2239 ਵੇ ਸੈਪਲ ਲੈਣ  ਨਾਲ ਅਤੇ 2258 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28689 ਹੈ  ਅਤੇ ਬਾਹਰਲੇ ਜਿਲਿਆ  ਤੋ 2063 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30752 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 839790 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 809932 ਸੈਪਲ  ਨੈਗਟਿਵ ਹਨ ।  ਜਦ ਕਿ 2015 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  09 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29762 ਹੈ । 

LEAVE A REPLY

Please enter your comment!
Please enter your name here