Sunday, November 8, 2026
Home Latest ਰੇਲਵੇ ਮੰਡੀ ਸਕੂਲ ਵਿਚ ਵਿਸ਼ਵ ਓਜ਼ੋਨ ਦਿਵਸ ਮਨਾਇਆ

ਰੇਲਵੇ ਮੰਡੀ ਸਕੂਲ ਵਿਚ ਵਿਸ਼ਵ ਓਜ਼ੋਨ ਦਿਵਸ ਮਨਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰੇਲਵੇ ਮੰਡੀ ਸਕੂਲ ਵਿੱਚ ਮਨਾਇਆ ਗਿਆ ਵਿਸ਼ਵ ਓਜ਼ੋਨ ਦਿਵਸ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਚ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆl ਪ੍ਰਿੰਸੀਪਲ ਸਾਹਿਬਾ ਜੀ ਨੇ ਬੱਚਿਆਂ ਨਾਲ ਓਜ਼ੋਨ ਪਰਤ ਦੀ ਮਹੱਤਤਾ, ਇਸ ਨੂੰ ਬਚਾਉਣ ਦੇ ਢੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ l ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਅਤੇ ਰੁੱਖ ਲਗਾਉਣ ਲਈ ਵੀ ਪ੍ਰੇਰਿਤ ਕੀਤਾl

Advertisements

ਇਸ ਮੌਕੇ ਤੇ ਸਕੂਲ ਕੈਂਪਸ ਵਿਚ ਫਲਦਾਰ ਅਤੇ ਫੁੱਲਦਾਰ ਪੌਦੇ ਵੀ ਲਗਾਏ ਗਏ l ਇਸ ਮੌਕੇ ਤੇ ਬੱਚਿਆਂ ਦੇ ਪੋਸਟਰ ਮੇਕਿੰਗ, ਸਲੋਗਨ ਅਤੇ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏl ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾl ਬੱਚੀਆਂ ਨੂੰ ਆਪਣੇ ਸਕੂਲ ਵਿਚ ਲੱਗੇ ਹੋਏ ਪੌਦਿਆਂ ਦੀ ਦੇਖਭਾਲ ਕਰਨ ਲਈ ਵੀ ਬਹੁਤ ਉਤਸ਼ਾਹਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਆਪਣੇ ਆਲੇ ਦੁਆਲੇ ਅਤੇ ਘਰਾਂ ਵਿੱਚ ਵੀ ਪੌਦੇ ਲਗਾਵੇ ਤੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨ l

ਪੋਸਟਰ ਮੇਕਿੰਗ ਮੁਕਾਬਲੇ ਵਿਚ 10+1 ਦੀਆਂ ਵਿਦਿਆਰਥਣਾਂ ਕੁਮਾਰੀ ਉਪਾਸਨਾ ਗੁਪਤਾ, ਏਕਦੀਪ ਕੌਰ, ਮਨਪ੍ਰੀਤ ਕੌਰ, ਕਸ਼ਿਸ਼ ਹਰਸ਼ਦੀਪ ਕੌਰ ਈਸ਼ਪ੍ਰੀਤ ਕੌਰ ਆਦਿ ਨੇ ਹਿੱਸਾ ਲਿਆl ਇਸ ਮੌਕੇ ਤੇ ਪ੍ਰਿੰਸੀਪਲ ਸਾਹਿਬਾਂ ਜੀ ਦੇ ਨਾਲ ਮਧੂਬਾਲਾ, ਰਵਿੰਦਰ ਕੌਰ ਜੀ ਅਤੇ ਸ਼ਾਲਨੀ ਵੀ ਹਾਜ਼ਰ ਸਨ l

LEAVE A REPLY

Please enter your comment!
Please enter your name here