ਪਿੰਡ ਛਾਂਗਲਾ ਵਿਖੇ ਪੰਜ ਦਿਨਾਂ ਲਈ 20 ਸਤੰਬਰ ਤੋਂ ਲਗਾਇਆ ਜਾਵੇਗਾ ਮੱਛੀ ਪਾਲਣ ਟਰੇਨਿੰਗ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੂਬੇ ਵਿੱਚ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਟਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਪਿੰਡ ਛਾਂਗਲਾ ਵਿਖੇ 20 ਸਤੰਬਰ ਤੋਂ 24 ਸਤੰਬਰ 2021 ਤੱਕ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਫਾਰਮਰ ਖੁਸ਼ਵੰਤ ਸਿੰਘ ਚੀਮਾ ਦੇ ਪਿੰਡ ਤੇ ਡਾਕਖਾਨਾ ਛਾਂਗਲਾ, ਤਹਿਸੀਲ ਦਸੂਹਾ ਵਿਖੇ ਲੱਗਣ ਵਾਲੇ 5 ਦਿਨਾਂ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦਿੱਤੀ ਜਾਵੇਗੀ।

Advertisements

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ ਵਿਅਕਤੀ ਇਸ ਕੈਂਪ ਵਿੱਚ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here