Monday, October 19, 2026
Home Punjab ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਖ-ਵੱਖ ਪਿੰਡਾਂ ਦੇ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਲਗਾਏ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਖ-ਵੱਖ ਪਿੰਡਾਂ ਦੇ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਲਗਾਏ ਗਏ ਸੈਮੀਨਾਰ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸਾ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ- ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਮੁਹੰਮਦ ਗੁਲਜਾਰ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡ ਛਤਬਾਲ, ਜੰਡਵਾਲ, ਬੁਗੰਲ, ਬੰਧਾਨੀ ਅਤੇ ਹਰਿਆਲ ਦੇ ਦੇ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਏ ਗਏ ।

Advertisements

ਇਸ ਮੋਕੇ ਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਪਿੰਡ ਦੇ ਲੋਕਾਂ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾ/ ਸਥਾਈ ਲੋਕ ਅਦਾਲਤਾ, ਮੈਡੀਏਸਨ ਅਤੇ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk0punjab.gov.in ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਤੇ ਪਿੰਡਾਂ ਦਾ ਸਰਪੰਚ ਵੀ ਮੌਜੂਦ ਸਨ।

LEAVE A REPLY

Please enter your comment!
Please enter your name here