ਆਪ ਨੇ ਕਿਸਾਨੀ ਸੰਘਰਸ਼ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਕੁਮਾਰ ਗੌਰਵ। ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਅੱਜ ਸ਼ਹੀਦ ਕਿਸਾਨਾਂ ਦੀ ਯਾਦ ਵਿਚ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ ਭਰ ‘ਚ ਸ਼ਾਮ ਦੇ ਸਮੇਂ ਮੋਮਬੱਤੀ ਮਾਰਚ ਕੱਢੇ ਗਏ। ਇਸ ਮੌਕੇ ਹਲਕਾ ਭੁਲੱਥ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਕਪੂਰਥਲਾ ਵਿਚ ਹਲਕਾ ਇੰਚਾਰਜਾਂ ਤੇ ਪ੍ਰਮੁੱਖ ਆਗੂਆਂ ਦੀ ਅਗੁਵਾਈ ਵਿਚ ‘ਆਪ’ ਵਰਕਰਾਂ ਨੇ ਸ਼ਾਮਿਲ ਹੋ ਕੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸੇ ਤਰ੍ਹਾਂ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਵੀ ਕਾਲੀਆਂ ਪੱਟੀਆਂ ਬੰਨ੍ਹ ਕੇ ਮੋਮਬੱਤੀ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਤੇ ਹਲਕਾ ਇੰਚਾਰਜ ਮੰਜੂ ਰਾਣਾ ਸਾਬਕਾ ਜੱਜ ਦੀ ਅਗਵਾਈ ਹੇਠ ਕੱਢੇ ਗਏ ਇਸ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ। ਹਲਕਾ ਇੰਚਾਰਜ ਮੰਜੂ ਰਾਣਾ ਨੇ ਕਿਹਾ ਕਿ ਸਾਲ 2020 ਵਿੱਚ 17 ਸਤੰਬਰ ਨੂੰ ਤਿੰਨੇ ਕਾਲੇ ਖੇਤੀ ਕਾਨੂੰਨ ਬਿੱਲ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ, ਇਸ ਲਈ ਇਹ ਦਿਨ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ ਜਾਵੇਗਾ।

Advertisements

ਇਸ ਤੋਂ ਬਾਅਦ 20 ਸਤੰਬਰ 2020 ਨੂੰ ਇਨਾਂ ਕਾਨੂੰਨਾਂ ਨੂੰ ਰਾਜ ਸਭਾ ਵਿੱਚ ਪਾਸ ਕੀਤਾ ਗਿਆ। ਉਸੇ ਸਮੇਂ ਤੋਂ ਦੇਸ਼ ਦੇ ਕਿਸਾਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਹਨ, ਤਿੰਨੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਨਰਿੰਦਰ ਮੋਦੀ ਸਮੇਤ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਵੀ ਜ਼ਿੰਮੇਵਾਰ ਹਨ । ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਕਿਸਾਨ ਅਤੇ ਗਰੀਬ ਵਿਰੋਧੀ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਤੇ ਸਮੁੱਚਾ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਕਾਲੇ ਕਾਨੂੰਨ ਬਣਾਉਣ ਵਿੱਚ ਨਰਿੰਦਰ ਮੋਦੀ ਸਰਕਾਰ ਦਾ ਸਾਥ ਦਿੱਤਾ ਅਤੇ ਖੇਤੀ, ਕਿਸਾਨ ਅਤੇ ਖੇਤੀ ’ਤੇ ਨਿਰਭਰ ਹੋਰ ਵਰਗਾਂ ਦੀ ਆਰਥਿਕ ਬਰਬਾਦੀ ਦੀ ਇਬਾਰਤ ਲਿਖੀ, ਇੱਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ 600 ਤੋਂ ਜ਼ਿਆਦਾ ਕਿਸਾਨ ਸ਼ਹਾਦਤਾਂ ਪਾ ਗਏ ਹਨ। ਕਿਸਾਨ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਕੇਂਦਰ ਸਰਕਾਰ ਦੇ ਨਾਲ- ਨਾਲ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖ਼ਾਧੜੀ ਕੀਤੀ ਹੈ। ਜਿਨ੍ਹਾਂ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਸ ਦੀ ਪਾਰਟੀ ਨੂੰ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਸੀ, ਉਸੇ ਕਾਂਗਰਸ ਨੇ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਅੰਨਦਾਤਾ ਨਾਲ ਵਿਸ਼ਵਾਸ਼ਘਾਤ ਕੀਤਾ ਹੈ, ਬਾਦਲ ਐਂਡ ਕੰਪਨੀ ਨੂੰ ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਵਸ ਮਨਾਉਣਾ ਚਾਹੀਦਾ ਹੈ, ਕਿਉਂਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਨੂੰਨ ਬਣਾਉਣ ਵਿੱਚ ਯੋਗਦਾਨ ਪਾਇਆ ਹੈ। ਜੇ ਕੇਂਦਰੀ ਮੰਤਰੀ ਦੇ ਰੂਪ ਵਿੱਚ ਹਰਸਿਮਰਤ ਕੌਰ ਬਾਦਲ ਨੇ ਆਰਡੀਨੈਂਸਾਂ ਉਤੇ ਹਸਤਾਖ਼ਰ ਨਾ ਕੀਤੇ ਹੁੰਦੇ ਤਾਂ ਕਿਸਾਨਾਂ ਲਈ ਕਾਲਾ ਦਿਨ ਕਦੇ ਨਾ ਆਉਂਦਾ, ‘ਆਪ’ ਪੰਜਾਬ ਦੇ ਕਿਸਾਨਾਂ ਸਮੇਤ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰਨਾਂ ਰਾਜਾਂ ਦੇ ਕਿਸਾਨਾਂ ਅਤੇ ਕਿਸਾਨ ਆਗੂਆਂ ਨਾਲ ਹਰ ਮੋਰਚੇ ’ਤੇ ਡੱਟ ਕੇ ਖੜ੍ਹੀ ਹੈ। ਆਪ ਆਗੂ ਕੰਵਰ ਇਕਬਾਲ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਪ੍ਰਧਾਨ ਮੰਤਰੀ ਨੂੰ ਸੁਮੱਤ ਬਖਸ਼ਣ ਤਾਂ ਜੋ ਉਹ ਕੁੱਝ ਕੁ ਕਾਰਪੋਰੇਟ ਘਰਾਣਿਆਂ ਦੀ ਬਜਾਏ ਦੇਸ਼ ਦੇ ਅੰਨਦਾਤਾ ਅਤੇ ਆਮ ਲੋਕਾਂ ਦੀ ਸੇਵਾ ਕਰਨ ।

ਪ੍ਰਧਾਨ ਮੰਤਰੀ ਲੋਕਤੰਤਰੀ ਕੀਮਤਾਂ ਨੂੰ ਮਜ਼ਬੂਤੀ ਦੇ ਕੇ ਅੰਨਦਾਤਾ ਅਤੇ ਆਮ ਲੋਕਾਂ ਪ੍ਰਤੀ ਸਕਾਰਤਮਿਕ ਸੋਚ ਰੱਖ ਕੇ ਆਪਣੀ ਜ਼ਿੱਦ ਛੱਡਣ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰਨ, ਪ੍ਰਧਾਨ ਮੰਤਰੀ ਵਿੱਚ ਤਾਨਾਸ਼ਾਹ ਹਿਟਲਰ ਦੀ ਆਤਮਾ ਵਸ ਗਈ ਹੈ। ਇਸ ਲਈ ਪ੍ਰਧਾਨ ਮੰਤਰੀ ਲੋਕਤੰਤਰ ਦੇ ਰਾਹ ਤੋਂ ਭਟਕ ਗਏ ਹਨ। ਯੂਥ ਵਿੰਗ ਦੇ ਸਕੱਤਰ ਕਰਨਵੀਰ ਦੀਕਸ਼ਿਤ ਮਨਿਓਰਿਟੀ ਵਿੰਗ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਧੰਨਾ ਯਸ਼ਪਾਲ ਆਜ਼ਾਦ ਅਵਤਾਰ ਸਿੰਘ ਥਿੰਦ ਹਰਸਿਮਰਨ ਹੈਰੀ ਗੋਬਿੰਦ ਸਿੰਘ ਗੌਰਵ ਕੰਡਾ ਹਰਪ੍ਰੀਤ ਸਿੰਘ ਪਰਮਜੀਤ ਸਿੰਘ ਪੰਮਾ ਪਰਮਿੰਦਰ ਸਿੰਘ ਆਰਕੀਟੈਕਟ ਸਰਬਜੀਤ ਸਿੰਘ ਖੁਖਰੈਣ ਮਲਕੀਅਤ ਸਿੰਘ ਕੁਲਵੰਤ ਔਜਲਾ ਸੋਨੂੰ, ਮਿੱਕੀ, ਕਰਨ ਜੀਤ ਸਿੰਘ ਅਤੇ ਹੋਰ ਸੈਂਕੜੇ ਵਰਕਰ ਹਾਜ਼ਰ ਸ

LEAVE A REPLY

Please enter your comment!
Please enter your name here