ਜਿਲੇ ਵਿੱਚ ਕੋਵਿਡ-19 ਦਾ ਕੋਈ ਕੇਸ ਨਹੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  0 ਪਾਜੇਟਿਵ ਮਰੀਜ ਹਨ । ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1944 ਵੇ ਸੈਪਲ ਲੈਣ  ਨਾਲ ਅਤੇ 1927 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 00 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28695 ਹੈ ਅਤੇ ਬਾਹਰਲੇ ਜਿਲਿਆ  ਤੋ 2064 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30759 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 851764 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 822249 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 1371 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1256 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ ।ਐਕਟਿਵ ਕੇਸਾ ਦੀ ਗਿਣਤੀ  13 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29765 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here