ਡਿਪਟੀ ਕਮਿਸ਼ਨਰ ਪੁਲਿਸ ਵਲੋਂ ਰੈਸਟੋਰੇਂਟ, ਕਲੱਬ, ਬਾਰ ਅਤੇ ਪਬ ਸਬੰਧੀ ਆਦੇਸ਼ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਸਥਿਤ ਰੈਸਟੋਰੇਂਟ, ਕਲੱਬ, ਬਾਰ, ਪੱਬ ਆਦਿ ਵਿੱਚ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਆਦਿ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ, ਪਬ ਆਦਿ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

Advertisements

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ਜਾਂ ਹੋਰ ਅਜਿਹੀਆਂ ਖਾਣ-ਪੀਣ ਵਾਲੀਆਂ ਥਾਵਾਂ (ਸਿਵਾਏ ਅਹਾਤਾ) ਜਿਨਾਂ ਪਾਸ ਲਾਇਸੰਸ ਹਨ, ਅੱਧੀ ਰਾਤ 12 ਵਜੇ ਮੁਕੰਮਲ ਤੌਰ ’ਤੇ ਬੰਦ ਹੋ ਜਾਣੀਆਂ ਚਾਹੀਦੀਆਂ ਹਨ। ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਲਾਇਸੰਸ ਵਿੱਚ ਦਰਜ ਸ਼ਰਤਾਂ ਅਨੁਸਾਰ ਰਾਤ 11 ਵਜੇ ਮੁਕੰਮਲ ਤੌਰ ’ਤੇ ਬੰਦ ਹੋ ਜਾਣੇ ਚਾਹੀਦੇ ਹਨ। ਹੁਕਮਾਂ ਵਿੱਚ ਸ਼ੋਰ ਪ੍ਰਦੂਸ਼ਣਂ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ।  ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਵਾਜ਼ ਪੈਦਾ ਕਰਨ ਵਾਲੇ ਸਾਧਨ ਜਿਵੇਂ ਡੀ.ਜੇ, ਲਾਈਵ ਆਰਕੈਸਟਰਾ/ਸਿੰਗਰਜ ਆਦਿ ਰਾਤ 10 ਵਜੇ ਤੋਂ ਬਾਅਦ ਬੰਦ ਹੋ ਜਾਣੇ ਚਾਹੀਦੇ ਹਨ ਜਾਂ ਉਨਾਂ ਦੀ ਅਵਾਜ਼ ਘੱਟ ਹੋ ਜਾਣੀ ਚਾਹੀਦੀ ਹੈ ਅਤੇ ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੀ ਚਾਰਦੀਵਾਰੀ ਤੋਂ ਬਾਹਰ ਅਵਾਜ਼ ਸੁਣਾਈ ਨਹੀਂ ਦੇਣੀ ਚਾਹੀਦੀ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਾਹਨਾਂ ਵਿੱਚ ਮਿਊਜ਼ਿਕ ਸਿਸਟਮ ਦੀ ਅਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਹੀਂ ਆਉਣੀ ਚਾਹੀਦੀ। ਇਹ ਹੁਕਮ 20.09.2021 ਤੋਂ 19.11.2021 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here