ਜਿਲੇ ਵਿੱਚ ਕੋਵਿਡ-19 ਦੇ 7 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ 7 ਪਾਜੇਟਿਵ ਮਰੀਜ ਹਨ। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2176 ਸੈਪਲ ਲੈਣ  ਨਾਲ ਅਤੇ 1823 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 7 ਪਾਜੇਟਿਵ ਕੇਸ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28700 ਹੈ ਅਤੇ ਬਾਹਰਲੇ ਜਿਲਿਆ ਤੋ 2066 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30766 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 853941 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 824368 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 1424 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1256 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ 16 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29769 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here