ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ

ਜਲੰਧਰ ( ਦ ਸਟੈਲਰ ਨਿਊਜ਼): ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਸ੍ਰੀ ਅਮਰਜੀਤ ਸਿੰਘ ਬੈਂਸ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ ਵਿੱਚ ਸ਼ਾਮ 7.00 ਵਜੇ ਲੈ ਕੇ ਸਵੇਰੇ 9.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਕੇਵਲ ਹਾਰਵੈਸਟਰ ਕੰਬਾਈਨਾਂ ਜਿਨਾਂ ਕੋਲ ਬੀ.ਆਈ.ਐਸ. ਦਾ ਸਰਟੀਫਿਕੇਟ ਹੋਵੇ, ਉਹ ਹੀ ਵਰਤੀਆਂ ਜਾਣ।

Advertisements

ਵਧੀਕ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲਾ ਜਲੰਧਰ ਵਿੱਚ ਝੋਨੇ ਦੀ ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਇਹ ਦੋਵੇਂ ਹੁਕਮ 21.09.2021 ਤੋਂ 30.11.2021 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here