ਮਾਈਗ੍ਰੇਟਰੀ ਪੋਲੀਓ ਮੁਹਿੰਮ 26 ਸਤੰਬਰ ਤੋਂ ਸ਼ੁਰੂ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਵਿਸ਼ੇਸ਼ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਤੋਂ 28 ਸਤੰਬਰ ਤੱਕ ਜ਼੍ਹਿਲੇ ਵਿੱਚ 0 ਤੋਂ 05 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆ ਜਾਣਗੀਆਂ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮਾਈਗ੍ਰੇਟਰੀ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ  ਜ਼ਿਲ੍ਹੇ ਵਿਚ ਝੁੱਗੀਆਂ, ਭੱਠਿਆਂ, ਕਾਰਖਾਨਿਆਂ, ਨਿਰਮਾਣ ਅਧੀਨ ਇਮਾਰਤਾਂ, ਹਾਈ ਰਿਸਕ ਏਰੀਏ, ਰੇਲਵੇ ਸਟੇਸ਼ਨਾ ਆਦਿ ਥਾਵਾਂ ਦਾ ਦੌਰਾ ਕਰ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

Advertisements

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ 56 ਟੀਮਾਂ ਵੱਲੋਂ ਉਕਤ ਥਾਵਾਂ ਦਾ ਦੌਰਾ ਕਰ ਕੇ 0 ਤੋਂ 05 ਸਾਲ ਦੇ ਕਰੀਬ 9432 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਇਸ ਲਾਭ ਤੋਂ ਵਾਂਝਾ ਨਾ ਰਹੇ। 

LEAVE A REPLY

Please enter your comment!
Please enter your name here