ਜਿਲੇ ਵਿੱਚ ਕੋਵਿਡ-19 ਦਾ 01 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  01 ਪਾਜੇਟਿਵ ਮਰੀਜ ਹੈ । ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1963 ਸੈਪਲ ਲੈਣ  ਨਾਲ ਅਤੇ 1969 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਕੇਸ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28701 ਹੈ  ਅਤੇ ਬਾਹਰਲੇ ਜਿਲਿਆ  ਤੋ 2066 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30767 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 855904 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 826627 ਸੈਪਲ  ਨੈਗਟਿਵ ਹਨ ।  ਜਦ ਕਿ 1118 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1265 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  13 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29773 ਹੈ । 

LEAVE A REPLY

Please enter your comment!
Please enter your name here