ਖੇਡ ਵਿਭਾਗ ਵਲੋਂ ਖਿਡਾਰੀਆਂ ਦੇ ਚੋਣ ਟਰਾਇਲ 26 ਤੇ 27 ਸਤੰਬਰ ਨੂੰ- ਜ਼ਿਲ੍ਹਾ ਖੇਡ ਅਫ਼ਸਰ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡ ਵਿਭਾਗ ਵਲੋਂ ਸਾਲ 2021-22 ਦੇ ਸੈਸ਼ਨ ਲਈ ਸਪੋਰਟਸ ਵਿੰਗ ਕਾਲਜਾਂ/ਸਪੋਰਟਸ ਕਾਲਜ ਜਲੰਧਰ ਵਿੱਚ ਖਿਡਾਰੀਆਂ ਨੂੰ ਦਾਖਲ ਕਰਨ ਲਈ 26 ਅਤੇ 27 ਸਤੰਬਰ ਨੁੰ ਚੋਣ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ,ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਟੇਡੀਅਮ ਜਲੰਧਰ ਵਿਖੇ ਵੇਟ ਲਿਫਟਿੰਗ, ਹੰਸ ਰਾਜ ਸਟੇਡੀਅਮ ਵਿਖੇ ਟੇਬਲ ਟੈਨਿਸ, ਜਿਮਨਾਸਟਿਕ, ਵਾਲੀਬਾਲ, ਬੋਕਸਿੰਗ, ਕੁਸ਼ਤੀ, ਲਾਇਲਪੁਰ ਖਾਲਸਾ ਕਾਲਜ ਫਾਰ ਮੈਨ ਵਿਖੇ ਫੁੱਟਬਾਲ, ਡੀ.ਏ.ਵੀ.ਕਾਲਜ ਵਿਖੇ ਹੈਂਡਬਾਲ ਅਤੇ ਹਾਕੀ ਦੇ ਟਰਾਇਲ ਹੋਣਗੇ।  ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਾਰਨ ਖਿਡਾਰੀ ਟਰਾਇਲ ਦੇਣ ਲਈ ਉਕਤ ਮਿਤੀਆਂ ਨੂੰ ਹਾਜ਼ਰ ਨਹੀਂ ਹੋ ਸਕਦਾ ਤਾਂ 27 ਅਤੇ 28 ਸਤੰਬਰ ਨੂੰ ਹਾਜਰ ਹੋ ਸਕਦੇ ਹਨ।

Advertisements

ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਹਿਲਾ ਹਾਕੀ ਅਕੈਡਮੀ ਵਿੱਚ ਖਿਡਾਰਨਾਂ ਨੂੰ ਦਾਖਲ ਕਰਨ ਲਹੀ 27 ਸਤੰਬਰ 2021 ਨੂੰ ਚੋਣ ਟਰਾਇਲ  ਲਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਸਵੇਰੇ 8 ਵਜੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਕਾਰਨ ਕੋਈ ਖਿਡਾਰਨ ਟਰਾਇਲ ਦੇਣ ਲਈ 27 ਸਤੰਬਰ ਨੂੰ ਹਾਜ਼ਰ ਨਹੀ ਹੋ ਸਕਦੀ ਤਾਂ 28 ਸਤੰਬਰ ਨੂੰ ਟਰਾਇਲ ਲਈ ਹਾਜ਼ਰ ਹੋ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨਾਂ ਚੋਣ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ/ਖਿਡਾਰਨਾਂ ਆਪਣੀ ਜਨਮ ਮਿਤੀ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਟੀਫਿਕੇਟ ਅਤੇ ਉਨਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਟਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ/ਡੀ.ਏ.ਨਹੀਂ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here