ਪਿੰਡ ਨੰਗਲ ਈਸ਼ਰ ਵਿਖੇ ਕਰਵਾਇਆ ਗਿਆ ਸ਼ਬਦ ਗੁਰੂ ਸਮਾਗਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ ਵਲੋਂ ਸਾਂਝੇ ਤੌਰ ਤੇ ਯੂਥ ਕਲੱਬ ਨੰਗਲ ਈਸ਼ਰ ਦੇ ਸਹਿਯੋਗ ਨਾਲ ਬ੍ਰਹਮਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ ਦਾ ਆਯੋਜਨ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਜੀ ਪਿੰਡ ਨੰਗਲ ਈਸ਼ਰ ਵਿਖੇ ਕਰਵਾਇਆ ਗਿਆ। ਰਹਿਰਾਸ ਸਾਹਿਬ ਜੀ ਦੀ ਬਾਣੀ ਦੇ ਪਾਠ ਉਪਰੰਤ ਭਾਈ ਕਰਨਦੀਪ ਸਿੰਘ ਨੰਗਲ ਈਸ਼ਰ, ਭਾਈ ਸਰਬਜੀਤ ਸਿੰਘ ਨੰਗਲ ਈਸ਼ਰ, ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਭਾਈ ਜਸਪ੍ਰੀਤ ਸਿੰਘ ਬਾਬਕ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

Advertisements

ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਰਣਜੀਤ ਸਿੰਘ ਲੰਬੜਦਾਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸਮੁੱਚੇ ਸਮਾਗਮ ਸਟੇਜ਼ ਸਕੱਤਰ ਦੀ ਭੂਮਿਕਾ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਬਾਖੂਬੀ ਨਿਭਾਈ। ਇਸ ਮੌਕੇ ਸ ਅਮਰੀਕ ਸਿੰਘ ਯੂ ਕੇ, ਸ ਸੁਮਿੱਤਰ ਸਿੰਘ, ਸ ਕੁਲਵੰਤ ਸਿੰਘ, ਮਾਸਟਰ ਅਵਤਾਰ ਸਿੰਘ, ਸ ਪ੍ਰਭਜੋਤ ਸਿੰਘ, ਸ ਬਲਵੀਰ ਸਿੰਘ, ਬੀਬੀ ਸਿਮਰਨਜੀਤ ਕੌਰ, ਬੀਬੀ ਮਲਕੀਤ ਕੌਰ, ਬੀਬੀ ਜਪਨੀਤ ਕੌਰ, ਬੀਬੀ ਕੈਲਾਸ਼ ਕੌਰ ਅਤੇ ਯੂਥ ਕਲੱਬ ਨੰਗਲ ਈਸ਼ਰ ਦੇ ਸਮੂਹ ਮੈਂਬਰ ਸੰਗਤਾਂ ਵਿੱਚ ਉਚੇਚੇ ਤੌਰ ਤੇ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here