ਪਟਾਕਾ ਵਿਕਰੇਤਾਵਾਂ ਲਈ ਕੋਈ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਪਟਾਕਿਆਂ ਨੂੰ ਭੰਡਾਰ ਕਰਨ ਅਤੇ ਵਿਕਰੀ ਕਰਨ ਲਈ ਐਕਸਪਲੋਸਿਵ ਐਕਟ ਤਹਿਤ ਮਿਲਣ ਵਾਲਾ ਕੋਈ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ। ਅੱਜ ਜਾਰੀ ਆਦੇਸ਼ਾਂ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸਾਲ 2016 ਵਿੱਚ ਜਾਰੀ ਕੁੱਲ ਐਕਸਪਲੋਸਿਵ ਲਾਇਸੰਸਾਂ ਵਿਚੋਂ 20 ਫੀਸਦੀ ਲਾਇਸੰਸ ਜਾਰੀ ਕੀਤੇ ਜਾਣੇ ਸਨ।

Advertisements

ਉਨ੍ਹਾਂ ਦੱਸਿਆ ਕਿ ਉਸ ਸਾਲ ਪ੍ਰਸ਼ਾਸਨ ਵੱਲੋਂ ਕੇਵਲ 2 ਲਾਇਸੰਸ ਹੀ ਜਾਰੀ ਕੀਤੇ ਗਏ ਸਨ, ਜਿਨ੍ਹਾਂ ਦਾ 20 ਫੀਸਦੀ .4 ਬਣਦਾ ਹੈ, ਇਸ ਤਰ੍ਹਾਂ ਇਸ ਸਾਲ ਜ਼ਿਲ੍ਹੇ ਵਿੱਚ ਕੋਈ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਇਹ ਫੈਸਲਾ ਨਗਰ ਨਿਗਮ ਜਲੰਧਰ ਦੀ ਹੱਦ ਤੋਂ ਬਾਹਰ ਪੈਂਦੇ ਖੇਤਰਾਂ ਲਈ ਲਿਆ ਗਿਆ ਹੈ  ਕਿਉਂਕਿ ਸ਼ਹਿਰੀ ਖੇਤਰ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸ ਵੱਲੋਂ ਆਪਣੇ ਖੇਤਰ ਲਈ ਲਾਇਸੰਸ ਜਾਰੀ ਕਰਨ ਦਾ ਫ਼ੈਸਲਾ ਲਿਆ ਜਾਵੇਗਾ।

LEAVE A REPLY

Please enter your comment!
Please enter your name here