Sunday, October 18, 2026
Home Chandigarh ਅਮਰਪ੍ਰੀਤ ਸਿੰਘ ਦਿਓਲ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਅਮਰਪ੍ਰੀਤ ਸਿੰਘ ਦਿਓਲ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ(ਦ ਸਟੈਲਰ ਨਿਊਜ਼), ਰਿਪੋਰਟ: ਜੋਤੀ। ਪੰਜਾਬ ਵਿੱਚ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਐਲਾਨਿਆ ਗਿਆ ਹੈ। ਇਸਤੋਂ ਪਹਿਲਾ ਅਤੁੱਲ ਨੰਦਾ ਇਸ ਅਹੁਦੇ ਤੇ ਸਨ, ਪਰ ਕੈਪਟਨ ਦੇ ਅਸਤੀਫੇ ਤੋਂ ਬਾਅਦ ਨੰਦਾ ਨੇ ਵੀ ਅਸਤੀਫਾ ਦੇ ਦਿੱਤਾ ਸੀ।

Advertisements

ਹੁਣ ਉਨ੍ਹਾਂ ਦੀ ਥਾਂ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਨਿਯੁਕਤ ਕੀਤਾ ਗਿਆ ਹੈ । ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਅਮਰਪ੍ਰੀਤ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ ।

LEAVE A REPLY

Please enter your comment!
Please enter your name here