ਸੇਵਾ ਕੇਂਦਰਾਂ ’ਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਜ਼ਿਨਾਂ ਵਿਚ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਰੁਪਏ ਤੋਂ ਘੱਟ ਟਰਨਓਵਰ) ਅਤੇ (12 ਲੱਖ ਰੁਪਏ ਤੋਂ ਵਧੇਰੇ ਟਰਨਓਵਰ) ਦੇ ਲਾਇਸੰਸ ਦੀ ਸੇਵਾ ਹੁਣ ਫਿਰੋਜ਼ਪੁਰ ਜਿਲੇ ਦੇ 26 ਸੇਵਾ ਕੇਂਦਰਾਂ ’ਚ ਮੁਹੱਈਆ ਕਰਵਾਈ ਜਾ ਰਹੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਸੇਵਾਵਾਂ ਲਈ ਫਿਰੋਜਪੁਰ ਦੇ ਸਾਰੇ ਸੇਵਾ ਕੇਂਦਰਾਂ ’ਚ 1815 ਰੁਪਏ ਪ੍ਰਤੀ ਅਰਜ਼ੀ ਸੇਵਾ ਫੀਸ ਲਈ ਜਾਵੇਗੀ। ਉਨਾਂ ਕਿਹਾ ਕਿ ਬਿਨੈਕਾਰ, ਰਜਿਸਟ੍ਰੇਸ਼ਨ ਅਤੇ ਲਾਇਸੈਂਸ ਸੇਵਾਵਾਂ ਲਈ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਦੇ ਹਨ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਜਿਲ੍ਹਾ ਟੈਕਨੀਕਲ ਕੋਆਰਡੀਨੇਟਰ ਤਲਵਿੰਦਰ ਸਿੰਘ, ਜਿਲ੍ਹਾ ਮੈਨੇਜਰ ਸੇਵਾ ਕੇਂਦਰ ਰਾਜੇਸ਼ ਗੌਤਮ ਅਤੇ ਜਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਾਜ਼ਰ ਸਨ|

LEAVE A REPLY

Please enter your comment!
Please enter your name here