ਮੈਂਬਰ ਲਾਲ ਹੁਸੈਨ ਵਲੋਂ ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਲਾਲ ਹੁਸੈਨ ਵਲੋਂ ਅੱਜ ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਘੱਟ ਗਿਣਤੀ ਵਰਗ ਨੂੰ ਆ ਰਹੀਆਂ ਮੁਸਕਿਲਾਂ ਸਬੰਧੀ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਲਾਲ ਹੁਸੈਨ ਨੇ ਕਿਹਾ ਕਿ ਚੇਅਰਮੈਨ ਵਲੋਂ ਭਰੋਸਾ ਦੁਆਇਆ ਕਿ ਉਹ ਸਰਕਾਰ ਵਲੋਂ ਘੱਟ ਗਿਣਤੀ ਵਰਗ ਦੀ ਭਲਾਈ ਲਈ ਸਮੇਂ-ਸਮੇਂ ’ਤੇ ਚਲਾਈਆਂ ਜਾਣ ਵਾਲੀਆਂ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਹਮੇਸ਼ਾ ਤੱਤਪਰ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਰਸਾ ਸਿੰਘ ਹੰਸ ਅਤੇ ਜਗਦੀਸ਼ ਸਿੰਘ ਚਾਹਲ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here