ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਆਨਲਾਈਨ ਕੀਤੀਆਂ ਜਾ ਸਕਦੀਆਂ ਹਨ ਦਾਖਲ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)।  ਸਰਕਾਰੀ ਵਿਭਾਗਾਂ ਨਾਲ ਸੰਬਧਿਤ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਸਰਕਾਰ ਵੱਲੋਂ ਆਨਲਾਈ ਵੈੱਬ ਪੋਰਟਲ ਪੀ.ਜੀ.ਆਰ.ਐਸ (ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ) ਚਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ  ਸਰਕਾਰ  ਵੱਲੋਂ ਪੀ.ਜੀ.ਆਰ.ਐਸ ਵੈੱਬ ਪੋਰਟਲ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੋਰਟਲ ਵੱਖ-ਵੱਖ ਵਿਭਾਗਾਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਹੁਣ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਆਪਣੀਆਂ ਸ਼ਿਕਾਇਤਾਂ connect.punjab.gov.in ਵੈਬਸਾਈਟ ਤੇ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਵੈਬਸਾਈਟ ਤੇ ਆਪਣੀ ਰਜਿਸਟਰੇਸ਼ਨ (ਨਾਮ ਸਮੇਤ ਮੋਬਾਈਲ ਨੰਬਰ) ਕਰਵਾ ਕੇ ਕਿਸੇ ਵੀ ਸਰਕਾਰੀ ਵਿਭਾਗ ਨਾਲ ਸਬੰਧਿਤ ਸ਼ਿਕਾਇਤ ਦਾਖਲ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾਖਲ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਆਪਣਾ ਸਟੈਟਸ ਆਨਲਾਈਨ ਚੈੱਕ ਕਰ ਸਕੇਗਾ ਅਤੇ ਪ੍ਰਕਿਰਿਆ ਦੇ ਹਰ ਪੜਾਅ ਤੇ ਉਸ ਨੂੰ ਐਸਐਮਐਸ ਰਾਹੀਂ ਵੀ ਸੂਚਨਾ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਸਮਾਬੱਧ ਢੰਗ ਨਾਲ ਜਲਦ ਹੀ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਰਜ ਕਰਨ ਲਈ ਲੋਕ ਆਪਣੇ ਘਰ ਬੈਠੇ ਹੀ ਆਨਲਾਈਨ ਵੈੱਬ ਪੋਰਟਲ, ਮੋਬਾਈਲ ਐਪ ਜਾਂ ਹੈਲਪਾਲਾਈਨ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸੇਵਾ ਕੇਂਦਰ ਵਿਖੇ ਵੀ ਇਹ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਪੀਜਆਰਐਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। 

LEAVE A REPLY

Please enter your comment!
Please enter your name here