ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ, ਇੱਕ ਨੌਜਵਾਨ ਦੀ ਹੋਈ ਮੌਤ

ਤਰਨਤਾਰਨ(ਦ ਸਟੈਲਰ ਨਿਊਜ਼)। ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜੁਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੀ ਦੋ ਧਿਰਾਂ ਵਿੱਚ ਆਪਸ ਵਿੱਚ ਲੜਾਈ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਦੋਹਾਂ ਧਿਰਾਂ ਵਿਚਕਾਰ ਗੋਲੀਆਂ ਚੱਲਣ ਲੱਗ ਪਈਆ, ਜਿਸ ਦੋਰਾਨ ਇੱਕ ਨੌਜਵਾਨ ਦੇ ਗੋਲੀ ਲੱਗਣ ਕਾਰਣ ਉਸਦੀ ਮੌਕੇ ਤੇ ਮੌਤ ਹੋ ਗਈ ਅਤੇ ਇੱਕ ਨੌਜਵਾਨ ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸਦਾ ਇਲਾਜ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ ।

Advertisements

ਜਾਣਕਾਰੀ ਦੇ ਅਨੁਸਾਰ ਇਸ ਲੜਾਈ ਦਾ ਮੁੱਖ ਕਾਰਣ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਹੋਇਆ। ਇਸ ਲੜਾਈ ਦੋਰਾਨ 15-20 ਨੌਜਵਾਨ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਤੇ ਦੂਸਰੇ ਪਾਸੇ ਪਹਿਲਾਂ ਤੋ ਹੀ ਮੌਜੂਦ ਨੌਜਵਾਨਾਂ ਨੂੰ ਦੇਖਦਿਆਂ ਹੋਇਆ ਆਪਸ ਵਿੱਚ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆ। ਜਿਸ ਦੋਰਾਨ ਇਹ ਸਾਰੀ ਘਟਨਾ ਮੌਜੂਦਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਮਿ੍ਰਤਕ ਸਰੀਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਦੋਸ਼ੀਆਂ ਨੂੰ ਕਬਜ਼ੇ ਵਿੱਚ ਲੈਣ ਦੇ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here