ਤਰਨਤਾਰਨ ਵਿੱਚ ਚਾਚੇ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ, ਪੁਲਿਸ ਜਾਂਚ ਸ਼ੁਰੂ

ਤਰਨਤਾਰਨ(ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਨਾਗੋਕੇ ਵਿੱਚ ਦੋ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਝਗੜੇ ਦੋਰਾਨ ਗੋਲੀ ਲੱਗਣ ਦੇ ਕਾਰਣ ਦੋ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ ਮਿ੍ਰਤਕ ਵਿਅਕਤੀਆ ਦੀ ਪਹਿਚਾਣ ਲਖਬੀਰ ਸਿੰਘ ਪੁੱਤਰ ਜਰਨੈਲ ਸਿੰਘ ਉਮਰ 54 ਸਾਲ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਤਸਬੀਰ ਉਮਰ 26 ਸਾਲ ਵਜੋਂ ਹੋਈ ਹੈ। ਇਹ ਦੋਵੇਂ ਮਿ੍ਰਤਕ ਜੋ ਕਿ ਆਪਸੀ ਰਿਸ਼ਤੇ ਵਿੱਚ ਚਾਚਾ ਭਤੀਜਾ ਲੱਗਦੇ ਸਨ।

Advertisements

ਇਸ ਮਾਮਲੇ ਸਬੰਧੀ ਮਿ੍ਰਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਦਾ ਪਿੰਡ ਦੇ ਹੀ ਕੁੱਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਕਰਕੇ ਝਗੜਾ ਇੰਨਾ ਵੱਧ ਗਿਆ ਕਿ ਪਿੰਡ ਦੇ ਨੌਜਵਾਨਾਂ ਨੇ ਲਖਬੀਰ ਸਿੰਘ ਅਤੇ ਅੰਮਿਤ੍ਰਪਾਲ ਤੇ ਗੋਲੀਆ ਚਲਾ ਦਿੱਤੀਆਂ ਅਤੇ ਉਹਨਾਂ ਦੀ ਮੌਕੇ ਤੇ ਮੌਤ ਹੋ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਐਚਓ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਮਿ੍ਰਤਕਾਂ ਦੀਆ ਲਾਸ਼ਾ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆ ਗਈਆ ਹਨ ਅਤੇ ਇਸ ਮਾਮਲੇ ਦੀ ਜਾਂਚ ਪੜਤਾਲ ਕਰਕੇ ਦੋਸ਼ੀਆ ਨੂੰ ਜਲਦ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here