ਡਾ. ਹਰਬੰਸ ਕੌਰ ਨੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਅਚਨਚੇਤ ਦੌਰਾ


ਹੁੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ (ਡੀ. ਐੱਮ. ਸੀ.) ਸਿਵਲ ਹਸਪਤਾਲ ਹੁਸ਼ਿਆਰਪੁਰ ਵਲੋਂ ਆਪਣੀ ਨਿਰੀਖਣ ਟੀਮ ਨੂੰ ਨਾਲ ਲੈ ਕੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਨਿਰੀਖਣ ਦੌਰਾ ਕੀਤਾ ਗਿਆ। ਡਾ ਹਰਬੰਸ ਕੌਰ ਦੀ ਟੀਮ ਵਲੋਂ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਨਿਯਮਾਂ ਅਨੁਸਾਰ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਕੀਤੇ ਜਾਂਦੇ ਕਾਰਜਾਂ ਦਾ ਅਤੇ ਕੇਂਦਰ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਇਲਾਜ ਕਰਵਾ ਰਹੇ ਵਿਅਕਤੀਆਂ ਤੋਂ ਵੀ ਕੇਂਦਰ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਲਈ ਗਈ।

Advertisements

ਉਹਨਾਂ ਵਲੋਂ ਕੇਂਦਰ ਦੁਆਰਾ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਲਈ ਕੁੱਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਕੇਂਦਰ ਦੇ ਸਟਾਫ਼ ਹਰਵਿੰਦਰ ਸਿੰਘ ਨੰਗਲ ਈਸ਼ਰ ਪ੍ਰੋਜੈਕਟ ਡਾਇਰੈਕਟਰ, ਅਮਰੀਕ ਸਿੰਘ ਕਬੀਰਪੁਰ ਕੌਂਸਲਰ ਕਮ ਸੋਸ਼ਲ ਵਰਕਰ, ਡਾ ਜਸਵਿੰਦਰ ਸਿੰਘ ਡੋਗਰਾ, ਗੁਰਪ੍ਰੀਤ ਸਿੰਘ ਪਥਿਆਲ, ਸੁਖਵਿੰਦਰ ਸਿੰਘ ਕੰਧਾਲਾ, ਅਮਰਦੀਪ ਸਿੰਘ, ਕਮਲਜੀਤ ਸਿੰਘ ਕਬੀਰਪੁਰ, ਬਲਜੀਤ ਸਿੰਘ ਨੇ ਡਾ ਹਰਬੰਸ ਕੌਰ ਅਤੇ ਉਨ੍ਹਾਂ ਨਾਲ ਆਏ ਹੋਏ ਮੈਡਮ ਕਿਰਨਾ ਰਾਣੀ ਜੀ ਦਾ ਕੇਂਦਰ ਵਲੋਂ ਸਨਮਾਨ ਕੀਤਾ।

LEAVE A REPLY

Please enter your comment!
Please enter your name here