ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਵਿੱਚ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ: ਹਰਜੀਤ ਗਰੇਵਾਲ

ਚੰਡੀਗੜ੍ਹ(ਦ ਸਟੈਲਰ ਨਿਊਜ਼)। ਪੰਜਾਬ ਦੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਬਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ । ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਕਿਹਾ ਕਿ ਇਸ ਜ਼ਿੰਮੇਵਾਰੀ ਨਾਲ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਕੈਪਟਨ ਦਾ ਲਾਭ ਲੈਣਾ ਚਾਹੀਦਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਉਹਨਾਂ ਦੀ ਪਾਰਟੀ ਨੂੰ ਬਹੁਤ ਕੁੱਝ ਸਿੱਖਣ ਨੂੰ ਵੀ ਮਿਲੇਗਾ।

Advertisements

ਇਸਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਹਨਾਂ ਦਾ ਅਪਮਾਨ ਕੀਤਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਆਪ ਫੈਸਲਾ ਕਰਨਗੇ ਉਹਨਾਂ ਨੇ ਇਸ ਪਾਰਟੀ ਵਿੱਚ ਰਹਿਣਾ ਹੈ ਜਾਂ ਨਹੀਂ। ਗਰੇਵਾਲ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾ ਸਕਦੇ ਹਨ। ਜਾਣਕਾਰੀ ਦੇ ਅਨੁਸਾਰ ਬੀਤੇ ਦਿਨ ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਹੁਣ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲ ਮੁਲਾਕਾਤ ਕਰਨਗੇ ।

LEAVE A REPLY

Please enter your comment!
Please enter your name here