ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿੱਲੋਂ ਮਹੀਨਵਾਰ ਮੀਟਿੰਗ ਦੇ ਦੂਜੇ ਭਾਗ ਵਿਚ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਆਦਿ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡੀਡੀਪੀਓ ਹਰਜਿੰਦਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ, ਲਿੰਕ ਰੋਡਜ਼, ਸੀਵਰੇਜ, ਪਖਾਨਿਆਂ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦੀ ਜਮਾਂ ਕਰਾਉਣ ਲਈ ਹਦਾਇਤ ਕੀਤੀ।

Advertisements

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਘਰ-ਘਰ ਰੁਜ਼ਗਾਰ ਯੋਜਨਾ,  ਕਰਜਾ ਮੁਕਤ ਯੋਜਨਾ, ਸਮਾਰਟ ਪਿੰਡ ਮੁਹਿੰਮ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਅਭਿਆਨ ਸਮੇਤ ਵਾਟਰ ਸਪਲਾਈ ਵਿਭਾਗ, ਪੀਡਬਲਯੂਡੀ ਵਿਭਾਗ, ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਿਤ ਕੰਮਾਂ ਅਤੇ ਸਕੀਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਜਾਵੇ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।

LEAVE A REPLY

Please enter your comment!
Please enter your name here