2 ਅਕਤੂਬਰ ਤੋਂ 14 ਨਵੰਬਰ ਤੱਕ ਲਗਾਏ ਜਾਣਗੇ ਕਾਨੂੰਨੀ ਜਾਗਰੂਕਤਾ ਕੈਂਪ


ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਆਦੇਸਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ  ਵਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ  ਪਠਾਨਕੋਟ ਜਿਲ੍ਹੇ  ਦੇ ਵੱਖ -ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਮਹੁੰਮਦ ਗੁਲਜਾਰ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ , ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਅਤੇ ਨਾਲਸਾ ਸਕੀਮਾਂ ਬਾਰੇ  ਜਾਗਰੂਕ ਕੀਤਾ ਜਾਵੇਗਾ । ਇਸ ਲਈ ਆਜਾਦੀ ਕਾ ਅਮਿ੍ਰਤ ਮਹੋਤਸਵ  ਮੁਹਿੰਮ ਅਧੀਨ ਮਿਤੀ 2 ਅਕਤੂਬਰ ਤੋਂ ਲੈ ਕੇ 14 ਨੰਵਬਰ ਤੱਕ ਦੇਸ ਭਰ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।

Advertisements


ਉਨ੍ਹਾਂ ਦੱਸਿਆ ਕਿ ਜਿਸ ਤਹਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਅਤੇ ਨਾਲਸਾ ਸਕੀਮਾਂ ਬਾਰੇ ਜਾਗਰੂਕਤਾ  ਕੈਂਪ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਪੈਰਾ ਲੀਗਲ ਵੰਲਅਟੀਅਰਾਂ ਅਤੇ ਪੈਨਲ ਦੇ ਵਕੀਲਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨਗੀਆਂ ।

LEAVE A REPLY

Please enter your comment!
Please enter your name here