ਫੂਡ ਸੇਫਟੀ ਅਫਸਰ ਵੱਲੋਂ ਵੱਖ-ਵੱਖ ਥਾਵਾਂ ਤੋਂ ਭਰੇ ਗਏ ਸੈਂਪਲ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਡਾ: ਰਜਿੰਦਰ ਅਰੌੜਾ, ਸਿਵਲ ਸਰਜਨ, ਫਿਰੋਜ਼ਪਰ, ਅਤੇ ਡਾ: ਸੱਤਪਾਲ ਭਗਤ ਡੈਜੀਗਨੇਟਿਡ ਅਫਸਰ (ਫੂਡ ਸੇਫਟੀ)  ਦੇ ਦਿਸ਼ਾ ਨਿਰਦੇਸ਼ਾ ਅਧੀਨ  ਸ਼੍ਰੀ ਹਰਵਿੰਦਰ ਸਿੰਘ, ਫੂਡ ਸੇਫਟੀ ਅਫਸਰ  ਵੱਲੋਂ ਮਿਸ਼ਨ ਹਸਪਤਾਲ ਫਿਰੋਜ਼ਪੁਰ  ਵਿਖੇ ਕੰਨਟੀਨ ਅਤੇ ਮੈਸ ਵਿੱਚ ਅੱਲਗ-ਅੱਲਗ 4 ਸੈਪਲ ਭਰੇ ਗਏ ਅਤੇ ਪੰਤਾਜਲੀ ਸਟੋਰ ਫਿਰੋਜ਼ਪੁਰ ਸ਼ਹਿਰ ਪਾਸੋ ਵੱਖ-ਵੱਖ 4 ਸੈਪਲ ਭਰੇ ਗਏ।

Advertisements

ਫੂਡ ਟੀਮ ਵੱਲੋ ਲਏ ਗਏ ਸੈਪਲਾਂ ਨੂੰ ਨਿਰੀਖਣ ਲਈ ਸੈਪਲ ਜਾਂਚ ਕੇਦਰ ਖਰੜ ਵਿਖੇ ਭੇਜ ਦਿੱਤੇ ਗਏ  ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੌਰਾਨ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋ ਸਾਫ-ਸਫਾਈ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ ਅਤੇ ਦੁਕਾਨਦਾਰਾ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲੈਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਸਲਾਨਾ ਰਿਟਰਨ ਫੂਡ ਸੇਫਟੀ ਲਾਇੰਸਸ/ ਰਜਿਸਟ੍ਰੇਸ਼ਨ ਤੇ ਅੱਪਲੋਡ ਕੀਤੀ ਜਾਵੇ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ (www.foscos.fssai.gov.in) ਤੇ ਚੈੱਕ ਕੀਤਾ ਜਾਵੇ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੀ ਸਿਹਤ ਦਾ ਖਿਆਲ ਰੱਖਦੇ ਹੋਏ ਤਾਜਾ ਬਣੀਆਂ ਅਤੇ ਗੁਣਵੱਤਾ ਭਰਪੂਰ ਵਸਤੂਆਂ ਹੀ ਖਰੀਦਣ। ਉਨ੍ਹਾਂ ਦੁਕਾਨਦਾਰਾ ਨੂੰ ਨੋ ਤੰਬਾਕੂ ਦੇ ਦੁਕਾਨਾ ਵਿੱਚ ਬੋਰਡ ਲਗਵਾਉਣ ਅਤੇ 18 ਸਾਲ ਦੀ ਉਮਰ ਤੋਂ ਘੱਟ ਬੱਚਿਆ ਨੂੰ ਤੰਬਾਕੂ  ਪਦਾਰਥ ਦੇਣ ਤੋ ਇਨਕਾਰੀ ਕਰਨ ਲਈ ਵੀ ਕਿਹਾ। 

LEAVE A REPLY

Please enter your comment!
Please enter your name here