ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਚੋਣ ਤਹਿਸੀਲਦਾਰ ਫਿਰੋਜ਼ਪੁਰ ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਮਿਤੀ 30.09.2021 ਨੂੰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਤੇ ਰਾਜਸੀ ਪਾਰਟੀਆਂ ਦੇ ਵਿੱਚੋਂ ਅਕਾਲੀ ਦਲ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀਯ ਜਨਤਾ ਪਾਰਟੀ ਦੇ ਨੁਮਾਇੰਦੇ ਹਾਜਰ ਸਨ। ਫਸਟ ਲੈਵਲ ਚੈਕਿੰਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਬੈੱਲ ਕੰਪਨੀ ਦੇ ਇੰਜੀਨੀਅਰ ਵੱਲੋਂ ਕੀਤੀ ਜਾ ਰਹੀ ਹੈ।

Advertisements

ਇਸ ਮੌਕੇ ਤੇ ਸਮੂਹ ਰਾਜਸੀ ਪਾਰਟੀਆਂ ਨੂੰ ਸੂਚਿਤ ਕੀਤਾ ਗਿਆ ਕਿ ਇਹ ਫਸਟ ਲੈਵਲ ਚੈਕਿੰਗ ਲਗਭਗ 10 ਦਿਨ ਚੱਲੇਗੀ। ਸਮੂਹ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਚੈਕਿੰਗ ਦੌਰਾਨ ਹਾਜਰ ਰਹਿਣ ਲਈ ਅਪੀਲ ਵੀ ਕੀਤੀ ਗਈ। ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਸਰਕਾਰੀ ਪੋਲੀਟੈਕਨੀਕਲ ਕਾਲਜ, ਫਿਰੋਜਪੁਰ ਵਿਖੇ ਸੀ.ਸੀ.ਟੀ.ਵੀ ਕੈਮਰੇ, ਪੁਲਿਸ ਫੋਰਸ ਅਤੇ ਹੋਰ ਲੋੜੀਂਦੇ ਪੁਖਤਾ ਪ੍ਰਬੰਧ ਕਰਦੇ ਹੋਏ ਸਾਰਾ ਕੰਮ ਸਖਤ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here