ਝੋਨੇ ਦੀ ਖਰੀਦ ਪ੍ਰੰਬਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 128 ਸਥਾਈ ਤੇ ਕਰੀਬ 48 ਅਸਥਾਈ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਨੀਤ ਕੁਮਾਰ ਨੇ ਝੋਨੇ ਦੀ ਖਰੀਦ ਪ੍ਰੰਬਧਾਂ ਦੀ ਰੀਵਿਊ ਮੀਟਿੰਗ ਮੌਕ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਦੇ ਲਗਭਗ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਇਸ ਵਾਰ ਕਰੀਬ 11 ਲੱਖ ਮੀਟਿਰਕ ਟਨ ਝੋਨੇ ਦੀ ਖਰੀਦ ਅਨੁਮਾਨਿਤ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1960 ਰੁਪਏ ਕੁਇੰਟਲ ਰੇਟ ਤੇਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਾਣੀ, ਸਾਫ-ਸਫਾਈ ਆਦਿ ਦਾ ਪੂਰਾ ਇੰਤਜਾਮ ਕੀਤਾ ਗਿਆ ਹੈ ਤ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਮੰਡੀਆਂ ਵਿਖੇ ਪਖਾਨਿਆਂ ਆਦਿ ਦੀ ਸਾਫ ਸਫਾਈ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਲਈ ਵੀ ਕਿਹਾ।

Advertisements

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰ ਕੇ ਵਧੀਆ ਢੰਗ ਨਾਲ ਪਰਾਲੀ ਦਾ ਨਿਪਟਾਰਾ ਕਰਨ। ਇਸ ਨਾਲ ਇੱਕ ਤਾਂ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਈ-ਖੇਤ (I-Khet) ਮੋਬਾਇਲ ਐਪ ਡਾਊਨਲੋਡ ਕਰਨ ਲਈ ਵੀ ਕਿਹਾ ਜਿਸ ਉੱਪਰ ਉਹ ਮਸ਼ੀਨਾ ਨੂੰ ਲੈਣ ਆਦਿ ਸਬੰਧੀ ਸਾਰੀ ਜਾਣਕਾਰੀ ਹਾਸਲ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਸ਼ੈਲਰਾਂ ਦੇ ਮਾਲਕਾਂ ਅਤੇ ਆੜਤੀਆਂ  ਨਾਲ ਵੀ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾ ਵੀ ਸੁਣੀਆਂ। ਇਸ ਮੌਕੇ ਐਸਡੀਐਮ ਅਮਰਿੰਦਰ ਸਿੰਘ ਮੱਲੀ, ਡੀਐਫਐਸਸੀ ਵੰਦਨਾ ਕੰਬੋਜ, ਐਸਪੀ ਜੀ.ਐਸ ਚੀਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ੈਲਰਾਂ ਦੇ ਮਾਲਕ ਤੇ ਆੜਤੀਆ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here