ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੇ ਵੱਡੇ ਤਿੰਨ ਬਿਆਨ

ਚੰਡੀਗੜ੍ਹ(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹਨਾਂ ਨੇ ਲਗਪਗ 40 ਮਿੰਟ ਦੀ ਮੀਟਿੰਗ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਮਿਲਕੇ ਪੰਜਾਬ ਨਾਲ ਸੰਬੰਧਿਤ ਤਿੰਨ ਮੁੱਦੇ ਚੁੱਕੇ ਹਨ। ਜਿਹਨਾਂ ਵਿੱਚੋਂ ਪਹਿਲਾਂ ਮੁੱਦਾਂ ਝੋਨੇ ਦੀ ਦੇਰੀ ਨਾਲ ਹੋ ਰਹੀਂ ਖਰੀਦਦਾਰੀ ਤੇ ਚੁੱਕਿਆ ਹੈ। ਉਨਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦਾਰੀ 10 ਦਿਨ ਬਾਅਦ ਹੋ ਰਹੀ ਹੈ। ਜਿਸ ਨਾਲ ਪੰਜਾਬ ਦੀ ਆਰਥਿਕ ਵਿਵਸਥਾ ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਤੇ ਜਲਦ ਹੀ ਕੋਈ ਫੈਸਲਾ ਲਿਆ ਜਾਵੇਗਾ।

Advertisements

ਦੂਜਾ ਉਨਾਂ ਨੇ ਕਿਹਾ ਕਿ ਦੇਸ਼ ਵਿੱਚ ਜੋ ਤਿੰਨ ਖੇਤੀ ਕਾਨੂੰਨ ਲੈ ਕੇ ਵਿਵਾਦ ਚੱਲ ਰਿਹਾ ਹੈ, ਉਸਨੂੰ ਜਲਦ ਹੀ ਖਤਮ ਕੀਤਾ ਜਾਵੇ। ਇਸ ਵਿਵਾਦ ਤੇ ਚੰਨੀ ਨੇ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰ ਸਕੇਗਾਂ ਜੇ ਸਾਡਾ ਕਿਸਾਨ ਮਜ਼ਦੂਰ ਅਤੇ ਖੁਸ਼ਹਾਲ ਹੋਵੇਗਾ। ਤੀਸਰੇ ਮੁੱਦੇ ਬਾਰੇ ਉਹਨਾਂ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਬਣੇ ਕੌਰੀਡੌਰ ਨੂੰ ਕੋਰੋਨਾਂ ਦੇ ਕਾਰਣ ਬੰਦ ਕੀਤਾ ਗਿਆ ਸੀ, ਜਿਸ ਦੁਆਰਾ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਜਾਂਦੀਆ ਹਨ, ਨੂੰ ਤਰੰਤ ਖੋਲ੍ਹ ਦਿੱਤਾ ਜਾਵੇਗਾ, ਤਾਂ ਜੋ ਸੰਗਤਾਂ ਗੁਰੂ ਘਰ ਨਤਮਸਤਕ ਹੋ ਸਕਣ।

LEAVE A REPLY

Please enter your comment!
Please enter your name here