ਸੁੰਦਰ ਸ਼ਾਮ ਅਰੋੜਾ ਨੇ ਰਹੀਮਪੁਰ ਮੰਡੀ ਤੋਂ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਥਾਨਕ ਵਿਧਾਇਕ ਅਤੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਸਾਨਾਂ ਅਤੇ ਹੋਰਨਾਂ ਦੇ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤਿੰਨੇ ਖੇਤੀ ਕਾਨੂੰਨ ਤੁਰੰਤ ਵਾਪਸ ਲਏ ਜਾਣ। ਰਹੀਮਪੁਰ ਦੀ ਅਨਾਜ ਮੰਡੀ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਵਿਧਾਇਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੇਨਤੀ ਤੋਂ ਬਾਅਦ ਕੇਂਦਰ ਨੇ ਅੱਜ ਤੋਂ ਝੋਨੇ ਦੀ ਖਰੀਦ ਮੰਡੀਆਂ ਵਿਚ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਸਬੰਧਤ ਖੇਤਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨ ਵਿਰੋਧੀ ਖੇਤੀ ਕਾਨੂੰਨ ਵੀ ਤੁਰੰਤ ਵਾਪਸ ਲੈ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਦੇ ਧਰਨੇ ਜਾਇਜ਼ ਸਨ ਅਤੇ ਕੇਂਦਰ ਨੂੰ ਦਿੱਲੀ ਸਰਹੱਦ ‘ਤੇ ਧਰਨੇ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਵੀ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।

Advertisements


ਸੁੰਦਰ ਸ਼ਾਮ ਅਰੋੜਾ ਨੇ ਭਰੋਸਾ ਦਿੱਤਾ ਕਿ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਮੰਡੀਆਂ ਵਿਚ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਤਾਂ ਜੋ ਝੋਨੇ ਦੀ ਸੁਚਾਰੂ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਿਸਾਨਾਂ ਦਾ ਦਾਣ-ਦਾਣਾ ਚੁੱਕਣ ਲਈ ਪੰਜਾਬ ਸਰਕਾਰ ਪ੍ਰਤੀਬੱਧ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਵੀ ਕੀਤਾ ਜਾਵੇਗਾ ਅਤੇ ਸਾਰੀ ਫਸਲ ਮੰਡੀਆਂ ਵਿਚੋਂ ਸਮਾਂਬੱਧ ਚੁੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਅਤੇ ਅਧਿਕਾਰੀ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਦਿਨ-ਰਾਤ ਕੰਮ ਕਰ ਰਹੇ ਹਨ ਤਾਂ ਜੋ ਝੋਨੇ ਦੀ ਫਸਲ ਬਿਨਾਂ ਕਿਸੇ ਦਿੱਕਤ ਅਤੇ ਪਾਰਦਰਸ਼ੀ ਤਰੀਕੇ ਨਾਲ ਖਰੀਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਮੰਡੀ ਵਿਚ ਪਿਛਲੇ ਸਾਲ 2.16 ਲੱਖ ਕਇੰਟਲ ਤੋਂ ਜ਼ਿਆਦਾ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸੀਜ਼ਨ ਵਿਚ 2.25 ਲੱਖ ਕੁਇੰਟਲ ਝੋਨੇ ਦੀ ਫਸਲ ਆਉਣ ਦੀ ਸੰਭਾਵਨਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਇਸ ਸਾਲ 44.83 ਲੱਖ ਕਇੰਟਲ ਝੋਨੇ ਦੀ ਆਮਦ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਰਸਮੀ ਤੌਰ ‘ਤੇ ਪਹਿਲੇ ਦਿਨ ਮੱਲ ਮਾਜਰਾ ਦੇ ਕਿਸਾਨ ਮਹਿੰਦਰ ਸਿੰਘ ਦੀ ਢੇਰੀ ਦੀ ਖਰੀਦ ਕੀਤੀ ਗਈ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਚੇਅਰਮੈਨ ਰਾਜੇਸ਼ ਗੁਪਤਾ, ਡੀਐਫਐਸਸੀ ਰੇਨੂ ਬਾਲਾ ਵਰਮਾ, ਮੇਅਰ ਸੁਰਿੰਦਰ ਕੁਮਾਰ ਛਿੰਦਾ, ਕੁਲਵਿੰਦਰ ਸਿੰਘ ਹੁੰਦਲ, ਬਲਾਕ ਪ੍ਰਧਾਨ ਸ਼ਹਿਰੀ ਮੁਕੇਸ਼ ਡਾਵਰ, ਵਿੱਤ ਕਮੇਟੀ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ, ਸਰਪੰਚ ਕੁਲਦੀਪ ਅਰੋੜਾ, ਬਲਾਕ ਸਮਿਤੀ ਮੈਂਬਰ ਕਿਰਨ ਮੱਲ੍ਹੀ, ਸਰਪੰਚ ਤਜਿੰਦਰ ਸਿੰਘ, ਗੁਰਦੀਪ ਕਟੋਚ, ਐਮਸੀ ਜਸਵੰਤ ਰਾਏ ਕਾਕਾ, ਹਰਪਾਲ ਸਿੰਘ ਪਾਲਾ, ਪਰਮਜੀਤ ਸਿੰਘ ਟਿੰਮਾ, ਮਨਮੋਹਨ ਸਿੰਘ ਕਪੂਰ, ਗੁਲਸ਼ਨ ਰਾਏ, ਰਾਘਵ ਅਗਰਵਾਲ, ਪ੍ਰਧਾਨ ਜਗਦੀਸ਼ ਪਾਲ, ਸ਼ਮਸ਼ੇਰ ਸਿੰਘ, ਨੀਰਜ ਸਿੰਗਲਾ, ਰਮੇਸ਼ ਗੁਪਤਾ, ਕੁਲਵਿੰਦਰ ਸਿੰਘ ਲਾਡੀ, ਧਰਮਿੰਦਰ ਸ਼ਰਮਾ ਅਤੇ ਰਾਜੇਸ਼ ਅਗਰਵਾਲ ਹਾਜ਼ਰ ਸਨ।v

LEAVE A REPLY

Please enter your comment!
Please enter your name here