ਨੋਡਲ ਅਫ਼ਸਰ ਵਲੋਂ ਕੀਤੀ ਗਈ ਵੋਟਿੰਗ ਮਸ਼ੀਨਾਂ ਦੀ ਚੈਕਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕਰਨ ਲਈ ਸਟੇਟ ਨੋਡਲ ਅਫ਼ਸਰ ਈ.ਵੀ.ਐਮ. ਜੰਮੂ ਅਤੇ ਕਸ਼ਮੀਰ ਸੰਦੀਪ ਕੁਮਾਰ ਨੂੰ ਬਤੌਰ ਜ਼ਿਲ੍ਹੇ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹੇ ਵਿਚ ਇਸ ਸਮੇਂ 2129 ਬੀ.ਯੂ., 2152 ਸੀ.ਯੂ. ਅਤੇ 2314 ਵੀ.ਵੀ.ਪੀ.ਏ.ਟੀ. ਦੀ ਫ਼ਸਟ ਲੈਵਲ ਚੈਕਿੰਗ ਦਾ ਕੰਮ ਚੱਲ ਰਿਹਾ ਹੈ।

Advertisements

ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸੁਰੱਖਿਆ ਪ੍ਰਬੰਧ, ਵੈਬਕਾਸਟਿੰਗ, ਵੀਡੀਓਗ੍ਰਾਫ਼ੀ ਅਤੇ ਬੀ.ਈ.ਐਲ. ਕੰਪਨੀ ਦੇ ਇੰਜੀਨੀਅਰਾਂ ਵਲੋਂ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਨੋਡਲ ਅਫ਼ਸਰ ਈ.ਵੀ.ਐਮ. ਜਸਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਡਾ. ਜਸਪਾਲ ਸਿੰਘ, ਚੋਣ ਕਾਨੂੰਗੋ ਲਖਬੀਰ ਸਿੰਘ ਅਤੇ ਦੀਪਕ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here