ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ: ਜ਼ਿਲਾ ਮੈਜਿਸਟਰੇਟ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ ਵਿਨੀਤ ਕੁਮਾਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2021 ਤੱਕ ਲਾਗੂ ਰਹਿਣਗੇ । ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਤੋਂ ਬਾਅਦ  ਬਚੀ ਰਹਿੰਦ-ਖੂੰਹਦ/ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ ਜੰਤੂਆਂ, ਨਜ਼ਦੀਕ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰੱਖਤ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਅਕਸਰ ਕਿਸਾਨ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾ ਦਿੰਦੇ ਹਨ।

Advertisements

ਇੱਕ ਹੋਰ ਪਾਬੰਦੀ ਦਾ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐੱਸਐੱਮਐੱਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ ।

LEAVE A REPLY

Please enter your comment!
Please enter your name here