ਜਿਲੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1883 ਸੈਪਲ ਲੈਣ  ਨਾਲ ਅਤੇ 1277 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਪਾਜੇਟਿਵ ਕੇਸ ਹੈ ਅਤੇ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ।ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28707 ਹੈ  ਅਤੇ ਬਾਹਰਲੇ ਜਿਲਿਆ  ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30780 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 874423 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 844522 ਸੈਪਲ  ਨੈਗਟਿਵ ਹਨ ।

Advertisements

 ਜਦ ਕਿ 1732 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1269 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  11 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29788 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here