ਡੇਂਗੂ ਫੈਲਾਅ ਨੂੰ ਰੋਕਣ ਲਈ ਸਵੱਛਤਾ ਜਰੂਰੀ: ਸਿਵਲ ਸਰਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਫਿਰੋਜਪੁਰ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲਾ ਫਿਰੋਜ਼ਪੁਰ ਵਿਖੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿੱਚ ਜਾ ਕੇ ਛੱਤਾਂ ਉੱਪਰ ਪਏ ਹੋਏ ਬਿਨਾਂ ਢੱਕਣ ਟੈਕੀਆਂ, ਪੁਰਾਣੇ ਭਾਂਡਿਆ ਵਿੱਚ ਅਤੇ ਬਲਾਕ ਸੀਵਰਜ ਦੇ ਕਾਰਨ ਖੜੇ ਹੋਏ ਪਾਣੀ ਦੀ ਜਾਂਚ ਕੀਤੀ ਗਈ ਜਿਸ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਹੈ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ਤੇ ਹੀ ਖਤਮ ਕੀਤਾ ਗਿਆ। ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਵੱਲੋਂ ਦੱਸਿਆ ਗਿਆ ਕਿ ਹੁਣ ਤੱਕ ਡੇਂਗੂ ਦੇ ਮਰੀਜਾਂ ਦੀ ਸੰਖਿਆ 27 ਅਤੇ ਚਿਕਣਗੂਣੀਆਂ ਦੇ ਮਰੀਜਾਂ ਦੀ ਸੰਖਿਆ 5 ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਦਫਤਰਾਂ ਨੂੰ ਸੁਚੇਤ ਕੀਤਾ ਗਿਆ ਹੈ । 

Advertisements

ਜ਼ਿਲ੍ਹਾ ਐਪੀਡੀਮਾਲੋਜਿਸਟ ਡਾ:ਰਾਕੇਸ਼ ਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਆਸ ਪਾਸ ਪਾਣੀ ਖੜਾ ਹੋ ਜਾਂਦਾ ਹੈ ਜੋ ਕਿ ਮੱਛਰਾਂ ਦੇ ਵਾਧੇ ਦਾ ਸਬੱਬ ਬਣਦਾ ਹੈ।ਅਜਿਹੇ ਮੌਸਮ ਵਿੱਚ ਡੇਂਗੂ ਤੋਂ ਬਚਾਅ ਲਈ ਵਧੇਰੇ ਸਾਵਧਾਨੀਆਂ ਦੀ ਜਰੂਰਤ ਹੁੰਦੀ ਹੈ। ਜ਼ਿਲਾ ਐਪੀਡੀਮਾਲੋਜਿਸਟ ਡਾ:ਹਰਵਿੰਦਰ ਕੌਰ ਨੇ ਕਿਹਾ ਹੈ ਕਿ ਡੇਂਗੂ ਰੋਗ ਏਡੀਜ਼ ਇਜੀਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਇੱਕ ਵਾਇਰਲ ਬੀਮਾਰੀ ਹੈ, ਜਿਸ ਵਿੱਚ ਤੇਜ਼ ਬੁਖਾਰ , ਸਿਰ ਦਰਦ, ਅੱਖਾਂ ਦੇ ਪਿੱਛਲੇ ਭਾਗ ਵਿੱਚ ਦਰਦ, ਸਰੀਰ ਅਤੇ ਜੋੜਾਂ ਵਿੱਚ ਦਾ ਅਸਿਹ ਦਰਦ ਆਦਿ ਲੱਛਣ ਪ੍ਰਗਟ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ  ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿੱਚ ਵਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ। । ਉਨ੍ਹਾਂ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿੱਚ ਕਿਸੇ ਵੀ ਰੂਪ ਵਿੱਚ ਪਾਣੀ ਖੜਾ ਹੋਣ ਦੇਣ ਤੋਂ ਰੋਕਣਾ ਚਾਹੀਦਾ ਹੈ ਕਿਉਂਕਿ ਡੇਂਗੂ ਦਾ ਲਾਰਵਾ ਇੱਕ ਹਫਤੇ ਵਿੱਚ ਮੱਛਰ ਦੇ ਰੂਪ ਵਿੱਚ ਪਰਵਰਤਿਤ ਹੋ ਜਾਂਦਾ ਹੈ। ਸਿਵਲ ਸਰਜਨ ਡਾ: ਅਰੋੜਾ ਕਿਹਾ ਕਿ ਡੇਂਗੂ ਦਾ ਇਲਾਜ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਉਪਲੱਬਧ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ । ਵਿਅਕਤੀ ਨੂੰ ਤੇਜ਼ ਬੁਖਾਰ,ਸਰੀਰ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here