ਅਮਿਤ ਮਹਾਜਨ ਨੇ ਸਕੱਤਰ ਆਰ.ਟੀ.ਏ. ਜਲੰਧਰ ਵਜੋਂ ਅਹੁਦਾ ਸੰਭਾਲਿਆ

ਜਲੰਧਰ (ਦ ਸਟੈਲਰ ਨਿਊਜ਼)। 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਮਿਤ ਮਹਾਜਨ ਨੇ ਅੱਜ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ, ਜਲੰਧਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਉਹ ਐਸ.ਡੀ.ਐਮ. ਮੁਕੇਰੀਆਂ ਤੇ ਐਸ.ਡੀ.ਐਮ. ਹੁਸ਼ਿਆਰਪੁਰ ਵਜੋਂ ਵੀ ਤਾਇਨਾਤ ਰਹਿ ਚੁੱਕੇ ਹਨ, ਸੋਮਵਾਰ ਨੂੰ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਉਪਰੰਤ ਮਹਾਜਨ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

Advertisements

ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦੀ ਸੁਣਵਾਈ ਪਹਿਲ ਦੇ ਆਧਾਰ ‘ਤੇ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਪਹਿਲਾਂ ਸਟਾਫ਼ ਵੱਲੋਂ ਸਕੱਤਰ ਆਰ.ਟੀ.ਏ. ਦਾ ਅਹੁਦਾ ਸੰਭਾਲਣ ਮੌਕੇ ਨਿੱਘਾ ਸਵਾਗਤ ਕੀਤਾ ਗਿਆ।

LEAVE A REPLY

Please enter your comment!
Please enter your name here