ਭਿੱਖੋਵਾਲ ਵਿਖੇ ਨਵੇਂ ਯੂਵਕ ਸੇਵਾਵਾਂ ਕਲੱਬ ਦਾ ਕੀਤਾ ਗਠਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਯੂਥ ਕਲੱਬਜ਼ ਆਰਗੇਨਾਈਜੇਸ਼ਨ ਪੰਜਾਬ ਦੇ ਕੌਮੀ ਪ੍ਰਧਾਨ ਜਸਵੀਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਨੌਜਵਾਨਾਂ ਨੂੰ ਸਹੀ ਸੇਧ ਪ੍ਰਦਾਨ ਕਰਨ ਲਈ ਲਗਾਤਾਰ ਨਵੇਂ ਯੂਥ ਕਲੱਬ ਬਣਾਏ ਜਾ ਰਹੇ ਹਨ ਅਤੇ ਪੁਰਾਣੇ ਬੰਦ ਪਏ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਭਿੱਖੋਵਾਲ ਵਿਖੇ ਨਵੇਂ ਯੂਵਕ ਸੇਵਾਵਾਂ ਕਲੱਬ ਦਾ ਗਠਨ ਕੀਤਾ ਗਿਆ। ਜਿਸ ਵਿੱਚ ਰੋਹਿਤ ਦੱਤਾ ਨੂੰ ਪ੍ਰਧਾਨ, ਵਿਨੋਦ ਕੁਮਾਰ ਨੂੰ ਸਕੱਤਰ, ਮਨਜੀਤ ਸਿੰਘ ਨੂੰ ਖਜਾਨਚੀ ਅਤੇ ਹਰਦੀਪ ਸਿੰਘ ਨੂੰ ਸਰਬ ਸੰਮਤੀ ਨਾਲ ਸਲਾਹਕਾਰ ਚੁਣਿਆ ਗਿਆ।
ਇਸ ਮੌਕੇ ਬੋਲਦਿਆਂ ਉੱਘੇ ਸਮਾਜ ਸੇਵੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਵੈਲਫ਼ੇਅਰ ਸੁਸਾਇਟੀ ਦੇ ਸਰਪ੍ਰਸਤ ਕੁਲਵੀਰ ਸਿੰਘ ਬੈਂਸ ਨੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਵਿੱਚ ਗਲਤਾਨ ਹੁੰਦੀ ਜਾ ਰਹੀ ਨੌਜਵਾਨੀ ਨੂੰ ਬਚਾਉਣ ਲਈ ਸਾਰੀ ਨੌਜਵਾਨੀ ਨੂੰ ਇੱਕ ਮੰਚ ਤੇ ਇਕੱਤਰ ਕਰਕੇ ਅਤੇ ਖੇਡਾਂ ਨਾਲ ਜੋੜਕੇ ਹੀ ਬਚਾਇਆ ਜਾ ਸਕਦਾ ਹੈ। ਇਸ ਮੌਕੇ ਜਥੇਬੰਦੀ ਦੇ ਮੁੱਖ ਸਕੱਤਰ ਗੁਰਪ੍ਰੀਤ ਸਿੰਘ ਗਿੱਧਾ ਨੇ ਨਵੇਂ ਕਲੱਬ ਦੇ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਮਨਜੀਤ ਸਿੰਘ, ਮਨੋਜ ਕੁਮਾਰ, ਜਸਵੀਰ ਸਿੰਘ, ਬੱਬਲ, ਕੋਚ ਹਰਵਿੰਦਰ ਸਿੰਘ ਚਹੋਤਾ, ਕੋਚ ਸਤਵੀਰ ਕੌਰ ਚਹੋਤਾ, ਹਰਦੀਪ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਨੌਜਵਾਨ ਮੁੰਡੇ ਕੁੜੀਆਂ ਹਾਜਰ ਸਨ।

Advertisements

LEAVE A REPLY

Please enter your comment!
Please enter your name here