ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1739 ਸੈਪਲ ਲੈਣ ਨਾਲ ਅਤੇ 1674 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਕੇਸ ਹੈ ਅਤੇ ਜਿਲੇ ਵਿੱਚ 01 ਮੌਤ ਵੀ ਹੋਈ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28708 ਹੈ ਅਤੇ ਬਾਹਰਲੇ ਜਿਲਿਆ ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30781 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 876162 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 846636 ਸੈਪਲ ਨੈਗਟਿਵ ਹਨ । ਜਦ ਕਿ 1356 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1269 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ । ਐਕਟਿਵ ਕੇਸਾ ਦੀ ਗਿਣਤੀ 11 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29788 ਹੈ ।
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।