ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਵਰਚੂਅਲ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਅਤੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਨੇ ਜਿਲਾ ਫਿਰੋਜਪੁਰ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਰਚੂਅਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸਿੱਖਿਆਂ ਸੰਸਥਾਵਾਂ ਨੂੰ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋ ਚੈਕਿੰਗ ਦੌਰਾਨ ਕੁਝ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ, ਕਾਲਜਾਂ, ਅਤੇ ਦਫਤਰਾਂ ਵਿੱਚ ਜਾ ਕੇ ਛੱਤਾਂ ਉੱਪਰ ਪਏ ਹੋਏ ਬਿਨਾਂ ਢੱਕਣ ਵਾਲੀਆਂ ਟੈਕੀਆਂ, ਘਰਾਂ ਉੱਪਰ ਪਏ ਪੁਰਾਣੇ ਭਾਂਡਿਆ ਵਿੱਚ ਅਤੇ ਬਲਾਕ ਸੀਵਰੇਜ ਦੇ ਕਾਰਨ ਖੜੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਵੱਲੋਂ ਡੇਂਗੂ ਦਾ ਲਾਰਵਾ ਪਾਇਆ ਗਿਆ ਤਾ ਉਸ ਵਿਭਾਗ ਦੇ ਪ੍ਰਸ਼ਾਸ਼ਨ ਵੱਲੋਂ ਚਲਾਣ ਕੀਤੇ ਜਾਣਗੇ।

Advertisements

     ਡਿਪਟੀ ਕਮਿਸ਼ਨਰ ਨੇ ਵਰਚੂਅਲ ਮੀਟਿੰਗ ਦੌਰਾਨ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਆਸ ਪਾਸ ਪਾਣੀ ਖੜਾ ਹੋ ਜਾਂਦਾ ਹੈ ਜੋ ਕਿ ਮੱਛਰਾਂ ਦੇ ਵਾਧੇ ਦਾ ਸਬੱਬ ਬਣਦਾ ਹੈ, ਇਸ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲ,ਕਾਲਜ ਅਤੇ ਦਫਤਰ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ  ਅਤੇ ਕਿਸੇ ਵੀ ਬਲਾਕ ਸੀਵਰੇਜ ਵਿੱਚ ਪਾਣੀ ਖੜਾ ਹੋਣ ਦੇਣ ਤੋਂ ਰੋਕਣ, ਕਿਉਂਕਿ ਡੇਂਗੂ ਦਾ ਲਾਰਵਾ ਇੱਕ ਹਫਤੇ ਵਿੱਚ ਮੱਛਰ ਦੇ ਰੂਪ ਵਿੱਚ ਪਰਵਰਤਿਤ ਹੋ ਜਾਂਦਾ ਹੈ।  ।ਅਜਿਹੇ ਮੌਸਮ ਵਿੱਚ ਡੇਂਗੂ ਤੋਂ ਬਚਾਅ ਲਈ ਵਧੇਰੇ ਸਾਵਧਾਨੀਆਂ ਦੀ ਜਰੂਰਤ ਹੁੰਦੀ ਹੈ। ਡੇਂਗੂ ਰੋਗ ਏਡੀਜ਼ ਇਜਿਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਇੱਕ ਵਾਇਰਲ ਬੀਮਾਰੀ ਹੈ,ਜਿਸ ਵਿੱਚ ਤੇਜ਼ ਬੁਖਾਰ ,ਸਿਰ ਦਰਦ,ਅੱਖਾਂ ਦੇ ਪਿੱਛਲੇ ਭਾਗ ਵਿੱਚ ਦਰਦ ,ਸਰੀਰ ਅਤੇ ਜੋੜਾਂ ਵਿੱਚ ਦਾ ਅਸਿਹ ਦਰਦ  ਆਦਿ ਲੱਛਣ ਪ੍ਰਗਟ ਹੋ ਸਕਦੇ ਹਨ। ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਬਾਰੇ ਸਿਵਲ ਸਰਜਨ  ਡਾ. ਰਾਜਿੰਦਰ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋ ਜ਼ਿਲਾ ਫਿਰੋਜ਼ਪੁਰ ਵਿਖੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿੱਚ ਜਾ ਕੇ ਛੱਤਾਂ ਉੱਪਰ ਪਏ ਹੋਏ ਬਿਨਾਂ ਢੱਕਣ ਟੈਕੀਆਂ, ਪੁਰਾਣੇ ਭਾਂਡਿਆ ਵਿੱਚ ਅਤੇ ਬਲਾਕ ਸੀਵਰਜ ਦੇ ਕਾਰਨ ਖੜੇ ਹੋਏ ਪਾਣੀ ਵਿੱਚ ਪੈਦਾ ਹੋਇਆ ਡੇਂਗੂ ਦੇ ਲਾਰਵੇ ਨੂੰ ਮੋਕੇ ਤੇ ਨਸ਼ਟ ਕੀਤਾ ਜਾਂਦਾ ਹੈ, ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋ ਹਰ ਸ਼ੁਕਰਵਾਰ ਨੂੰ ਡ੍ਰਾਈ ਡੇ ਮਨਾਇਆ ਜਾਂਦਾ ਹੈ ਅਤੇ ਐਂਟੀਲਾਰਵਾ ਸਪ੍ਰੇ ਵੀ ਕੀਤੀ ਜਾਂਦੀ ਹੈ। ਸਿਵਲ ਸਰਜਨ  ਡਾ. ਰਾਜਿੰਦਰ ਅਰੋੜਾ ਨੇ ਕਿਹਾ ਕਿ ਇਸ ਨੂੰ  ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿੱਚ ਵੱਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ। ਡੇਂਗੂ ਬਿਮਾਰੀ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਉਪਲੱਬਧ ਹੈ।ਉਨ੍ਹਾ ਨੇ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ । ਵਿਅਕਤੀ ਨੂੰ ਤੇਜ਼ ਬੁਖਾਰ,ਸਰੀਰ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। 

LEAVE A REPLY

Please enter your comment!
Please enter your name here